Shambhu Border ਕਿਸਾਨ ਜਥੇਬੰਦੀਆਂ ਵੱਲੋਂ ਵੱਡਾ ਐਲਾਨ
– 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ
– 18 ਦਸੰਬਰ ਨੂੰ ਰੋਕੀਆਂ ਜਾਣਗੀਆਂ ਰੇਲਾਂ
ਚੰਡੀਗੜ੍ਹ : ਸ਼ੰਭੂ ਬਾਰਡਰ (Shambhu Border) ਤੋਂ ਰਵਾਨਾ ਹੋਏ 101 ਕਿਸਾਨਾਂ ਦੇ ਜਥੇ ਨੂੰ 2 ਘੰਟੇ ਬਾਅਦ ਵਾਪਸ ਬੁਲਾ ਲਿਆ ਗਿਆ। ਕਿਸਾਨ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ ਸਨ। ਪੁਲੀਸ ਨੇ ਘੱਗਰ ਦਰਿਆ ’ਤੇ ਬਣੇ ਪੁਲ ’ਤੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਜਿਸ ਵਿੱਚ 10 ਕਿਸਾਨ ਜ਼ਖਮੀ ਹੋ ਗਏ।
ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਪੰਧੇਰ ਨੇ ਪ੍ਰੈਸ ਕਾਨਫਰੰਸ ਕਰ ਕਿਹਾ ਕਿ ਸਾਨੂੰ ਦੱਸਿਆ ਜਾਵੇ ਕਿ 100 ਲੋਕਾਂ ਦਾ ਜਥਾ ਕਾਨੂੰਨ ਲਈ ਕਿਵੇਂ ਖਤਰਾ ਹੋ ਸਕਦਾ ਹੈ। ਭਾਵੇਂ ਅਸੀਂ ਸਰਹੱਦ ਤੋਂ ਪਾਰ ਨਹੀਂ ਜਾ ਸਕੇ ਪਰ ਸਾਡੀ ਆਵਾਜ਼ ਦੇਸ਼ ਦੇ ਹਰ ਘਰ ਤੱਕ ਪਹੁੰਚ ਰਹੀ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲ ਰੋਕੋ ਮੁਹਿੰਮ ਚਲਾਈ ਜਾਵੇਗੀ। ਕੱਲ੍ਹ ਸ਼ੰਭੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਅਗਲਾ ਜਥਾ ਕਦੋਂ ਜਾਵੇਗਾ, ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ ਹੈ ਪਰ ਜਦੋਂ ਜਥਾ ਜਾਵੇਗਾ ਤਾਂ ਉਸ ਵਿਚ ਹਰਿਆਣਾ ਦੇ ਕਿਸਾਨ ਅਤੇ ਔਰਤਾਂ ਵੀ ਸ਼ਾਮਲ ਹੋਣਗੀਆਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/