Shambhu border ਤੋਂ ਦਿੱਲੀ ਵੱਲ ਕਿਸਾਨਾਂ ਦਾ ਜਥਾ ਰਵਾਨਾ
ਚੰਡੀਗੜ੍ਹ : ਸ਼ੰਭੂ ਬਾਰਡਰ ਤੋਂ ਤੀਜੀ ਵਾਰ ਦਿੱਲੀ ਵੱਲ ਕਿਸਾਨਾਂ ਦਾ ਜਥਾ ਰਵਾਨਾ ਹੋ ਚੁੱਕਾ ਹੈ। 101 ਕਿਸਾਨਾਂ ਦਾ ਇੱਕ ਜਥਾ ਦਿੱਲੀ ਲਈ ਰਵਾਨਾ ਹੋ ਗਿਆ ਹੈ। ਉਨ੍ਹਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਬੈਰੀਕੇਡ ਲਗਾਏ ਹਨ। ਇਸ ਤੋਂ ਪਹਿਲਾਂ ਵੀ ਹਰਿਆਣਾ ਪੁਲਿਸ ਦੋ ਵਾਰ ਸਰਹੱਦ ਤੋਂ ਕਿਸਾਨਾਂ ਨੂੰ ਪਿੱਛੇ ਮੋੜ ਚੁੱਕੀ ਹੈ। ਦੱਸ ਦਈਏ ਕਿ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਸੇਵਾਵਾਂ 17 ਦਸੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ।
ਕਿਸਾਨ ਆਗੂ ਹਰਭਜਨ ਸਿੰਘ ਨੇ ਕਿਹਾ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਪਹਿਲਾਂ ਕਿਹਾ ਗਿਆ ਸੀ ਕਿ ਕਿਸਾਨ ਪੈਦਲ ਦਿੱਲੀ ਆਉਣ, ਸਾਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ।ਬਾਅਦ ‘ਚ ਜਦੋਂ ਕਿਸਾਨ ਅੱਗੇ ਵਧੇ ਤਾਂ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਅਜਿਹੇ ‘ਚ ਅੱਜ ਅਸੀਂ ਜ਼ਖਮੀ ਕਿਸਾਨਾਂ ਲਈ ਪਹਿਲਾਂ ਹੀ ਪ੍ਰਬੰਧ ਕਰ ਲਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/