Shambhu ਮੋਰਚੇ ’ਤੇ ਹੋਈ ਮੀਟਿੰਗ ‘ਚ ਲਏ ਗਏ ਵੱਡੇ ਫ਼ੈਸਲੇ
- 6 ਜਨਵਰੀ ਨੂੰ ਮੋਰਚੇ ‘ਤੇ ਹੀ ਮਨਾਇਆ ਜਾਵੇਗਾ ਸ਼੍ਰੀ ਗੁਰੂ ਗੋਬਿੰਦ ਜੀ ਦਾ ਪ੍ਰਕਾਸ਼ ਪੁਰਬ
- ਦਿੱਲੀ ਕੂਚ ਬਾਰੇ ਲਿਆ ਇਹ ਫੈਸਲਾ
ਚੰਡੀਗੜ੍ਹ, 1 ਜਨਵਰੀ (ਵਿਸ਼ਵ ਵਾਰਤਾ) : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਸ਼ੰਭੂ ਸਰਹੱਦ ਵਿਖੇ ਕਿਸਾਨਾਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ 6 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਸ਼ੰਭੂ ਮੋਰਚੇ ਵਿਖੇ ਮਨਾਇਆ ਜਾਵੇਗਾ। ਅਜਿਹੇ ਵਿੱਚ ਪਟਿਆਲਾ ਨੇੜਲੇ ਪਿੰਡਾਂ ਨੂੰ ਅਪੀਲ ਹੈ ਕਿ ਵੱਧ ਤੋਂ ਵੱਧ ਲੋਕ ਮੋਰਚੇ ਵਿੱਚ ਪਹੁੰਚਣ।
ਇਸ ਦੇ ਨਾਲ ਦੂਜੀ ਅਪੀਲ ਇਹ ਕੀਤੀ ਗਈ ਕਿ ਪੰਜਾਬ ਸਰਕਾਰ ਦੇ ਸਰਦ ਰੁੱਤ ਇਜਲਾਸ ਵਿੱਚ ਨਵੇਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕੀਤਾ ਜਾਵੇ। ਪੰਜਾਬ ਸਰਕਾਰ ਕਿਸਾਨਾਂ ਦੀਆਂ ਹੋਰ 13 ਮੰਗਾਂ ‘ਤੇ ਵੀ ਮਤਾ ਪਾਸ ਕਰੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਲੀ ਕੂਚ ਬਾਰੇ ਕਿਹਾ ਕਿ ਜਲਦ ਹੀ ਦਿੱਲੀ ਕੂਚ ਬਾਰੇ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ‘ਤੇ ਕੋਈ ਠੋਸ ਫੈਸਲਾ ਨਹੀਂ ਲੈਂਦੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/