Shambhu border News : ਸ਼ੰਭੂ ਬਾਰਡਰ ਖੋਲਣ ਲਈ ਹਰਿਆਣਾ ਨੂੰ ਸੁਪਰੀਮ ਕੋਰਟ ਦੇ ਸਖ਼ਤ ਨਿਰਦੇਸ਼
ਕੋਈ ਸੂਬਾ ਹਾਈਵੇਅ ਨੂੰ ਕਿਵੇਂ ਰੋਕ ਸਕਦਾ ਹੈ..ਇਸਨੂੰ ਖੋਲੋ ਆਵਾਜਾਈ ਨੂੰ ਚਲਾਓ – ਸੁਪਰੀਮ ਕੋਰਟ
ਨਵੀਂ ਦਿੱਲੀ 12 ਜੁਲਾਈ (ਵਿਸ਼ਵ ਵਾਰਤਾ): ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਹਰਿਆਣਾ ਸਰਕਾਰ ਨੂੰ ਪੁੱਛਿਆ ਹੈ ਕਿ, ਉਹ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ। ਇਸਦੇ ਨਾਲ ਹੀ ਕੋਰਟ ਨੇ ਹਰਿਆਣਾ ਸਰਕਾਰ ਨੂੰ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ਲਗਾਏ ਗਏ ਬੈਰੀਕੇਡਿੰਗ ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਜਿੱਥੇ ਕਿਸਾਨਾਂ ਨੇ 13 ਫਰਵਰੀ ਤੋਂ ਡੇਰੇ ਲਾਏ ਹੋਏ ਹਨ। ਹਰਿਆਣਾ ਸਰਕਾਰ ਨੇ ਫਰਵਰੀ ਵਿਚ ਅੰਬਾਲਾ-ਨਵੀਂ ਦਿੱਲੀ ਰਾਸ਼ਟਰੀ ਰਾਜਮਾਰਗ ‘ਤੇ ਬੈਰੀਕੇਡ ਲਗਾ ਦਿੱਤੇ ਸਨ ਜਦੋਂ ਸੰਯੁਕਤ ਕਿਸਾਨ ਮੋਰਚਾ, ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਵੱਖ-ਵੱਖ ਮੰਗਾਂ ਦੇ ਸਮਰਥਨ ਵਿਚ ਦਿੱਲੀ ਵੱਲ ਵਧਣ ਦਾ ਐਲਾਨ ਕੀਤਾ ਸੀ। ਜਸਟਿਸ ਸੂਰਿਆ ਕਾਂਤ ਅਤੇ ਉਜਲ ਭੁਆਨ ਦੀ ਬੈਂਚ ਨੇ ਸੁਣਵਾਈ ਦੌਰਾਨ ਇਹ ਹੁਕਮ ਜਾਰੀ ਕੀਤੇ ਹਨ। ਇਹ ਮਾਮਲਾ ਸੁਪਰੀਮ ਕੋਰਟ ‘ਚ ਪਹੁੰਚਣ ਤੋਂ ਬਾਅਦ ਹੁਣ ਕੋਰਟ ਦੇ ਰੁਖ ਨੇ ਇਹ ਸਾਫ ਕਰ ਦਿੱਤਾ ਹੈ ਕਿ ਹਰਿਆਣਾ ਸਰਕਾਰ ਨੂੰ ਬੈਰੀਕੇਡਿੰਗ ਹਟਾਉਣੀ ਪਵੇਗੀ।