Shambhu Border News : ਸ਼ੰਭੂ ਬਾਰਡਰ ਬੈਰੀਕੇਡ ਹਟਾਉਣ ਦਾ ਮਾਮਲਾ ;ਸੁਪਰੀਮ ਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 22ਜੁਲਾਈ(ਵਿਸ਼ਵ ਵਾਰਤਾ)Shambhu Border News- ਹਰਿਆਣਾ ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਹੈ। ਗੌਰਤਲਬ ਹੈ ਕਿ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਸਰਹੱਦ ਤੋਂ ਬੈਰੀਕੇਡ ਹਟਾਉਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਹਾਲਾਂਕਿ ਹਾਈਕੋਰਟ ਨੇ 10 ਜੁਲਾਈ ਨੂੰ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਇਕ ਹਫਤੇ ਦੇ ਅੰਦਰ ਬਾਰਡਰ ਤੋਂ ਬੈਰੀਕੇਡ ਹਟਾਉਣ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿਚ ਕੋਈ ਦਿੱਕਤ ਨਾ ਆਵੇ।ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉਜਲ ਭੂਈਆ ਦੀ ਡਿਵੀਜ਼ਨ ਬੈਂਚ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਬੰਦ ਕਰਨ ਨੂੰ ਲੈ ਕੇ ਫਟਕਾਰ ਲਗਾਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨ ਫਰਵਰੀ 2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਅਜਿਹੇ ‘ਚ ਹਰਿਆਣਾ ਸਰਕਾਰ ਨੇ ਬੈਰੀਕੇਡ ਲਗਾ ਕੇ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ। ਜਿਸ ਦੇ ਚਲਦਿਆਂ ਕਿਸਾਨਾਂ ਨੇ ਸਰਹੱਦ ਦੇ ਪੰਜਾਬ ਵਾਲੇ ਪਾਸੇ ਪੱਕਾ ਮੋਰਚਾ ਬਣਾ ਲਿਆ ਸੀ।