Sharad Pawar ਦੀ ਸਿਹਤ ‘ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
ਨਵੀ ਦਿੱਲੀ, 14 ਫਰਵਰੀ 2026 (ਵਿਸ਼ਵ ਵਾਰਤਾ) – ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਐਨ.ਸੀ.ਪੀ ਸੁਪਰੀਮੋ ਸ਼ਰਦ ਪਵਾਰ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਰਦ ਪਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੁਪ੍ਰੀਆ ਸੁਲੇ ਨੇ ‘ਐਕਸ’ (X) ‘ਤੇ ਸ਼ਰਦ ਪਵਾਰ ਦੀ ਸਿਹਤ ਨਾਲ ਸਬੰਧਤ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਸ਼ਰਦ ਪਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਅਗਲੇ ਕੁਝ ਦਿਨਾਂ ਤੱਕ ਉਹ ਘਰ ‘ਚ ਹੀ ਆਰਾਮ ਕਰਨਗੇ ਅਤੇ ਉਸ ਤੋਂ ਬਾਅਦ ਉਹ ਆਪਣੇ ਰੋਜ਼ਾਨਾ ਦੇ ਕੰਮ ਸ਼ੁਰੂ ਕਰ ਸਕਣਗੇ।
ਦੱਸ ਦਈਏ ਕਿ ਸ਼ਰਦ ਪਵਾਰ ਨੂੰ ਤਿੰਨ ਤੋਂ ਚਾਰ ਦਿਨ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਡਾਕਟਰਾਂ ਦੇ ਕਹੇ ਮੁਤਾਬਕ, ਉਹ ਘਰ ਵਿੱਚ ਆਰਾਮ ਕਰਨਗੇ ਅਤੇ ਉਸ ਤੋਂ ਬਾਅਦ ਆਪਣੇ ਰੋਜ਼ਾਨਾ ਦੇ ਕੰਮ ਫਿਰ ਤੋਂ ਸ਼ੁਰੂ ਕਰਨਗੇ। ਸ਼ਰਦ ਪਵਾਰ ਨੂੰ ਪੁਣੇ ਦੇ ਰੂਬੀ ਹਾਲ ਕਲੀਨਿਕ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ।”
ਦਰਅਸਲ, ਸ਼ਰਦ ਪਵਾਰ (85) ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਲਗਾਤਾਰ ਖੰਘ ਦੀ ਸ਼ਿਕਾਇਤ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਕਸਬੇ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਰੂਬੀ ਹਾਲ ਕਲੀਨਿਕ ਲਿਆਂਦਾ ਗਿਆ ਸੀ। ਹਸਪਤਾਲ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਅਤੇ ਹੁਣ ਉਹ ਪਹਿਲਾਂ ਨਾਲੋਂ ਠੀਕ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















