Sharda Sinha Cremation: ਲੋਕ ਗਾਇਕਾ ਸ਼ਾਰਦਾ ਸਿਨਹਾ ਦਾ ਹੋਇਆ ਅੰਤਿਮ ਸਸਕਾਰ
– ਵੱਡੀ ਗਿਣਤੀ ‘ਚ ਪੁਜੇ ਲੋਕ
– ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ
ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ): ਲੋਕ ਗਾਇਕਾ ਸ਼ਾਰਦਾ ਸਿਨਹਾ ਦਾ ਅੰਤਿਮ ਸਸਕਾਰ (Sharda Sinha Cremation) ਪਟਨਾ ਦੇ ਗੁਲਾਬੀ ਘਾਟ ਤੇ ਕਰ ਦਿੱਤਾ ਗਿਆ ਹੈ। ਸ਼ਾਰਦਾ ਸਿਨਹਾ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਬੇਟੇ ਅੰਸ਼ੁਮਨ ਨੇ ਚਿਤਾ ਨੂੰ ਅਗਨੀ ਦਿੱਤੀ। ਵੱਡੀ ਗਿਣਤੀ ‘ਚ ਪਹੁੰਚੇ ਲੋਕਾਂ ਨੇ ਨਮ ਅੱਖਾਂ ਨਾਲ ਸ਼ਾਰਦਾ ਨੂੰ ਅੰਤਿਮ ਵਿਦਾਇਗੀ ਦਿੱਤੀ।
ਸ਼ਾਰਦਾ ਸਿਨਹਾ ਦਾ 5 ਅਕਤੂਬਰ ਨੂੰ ਦੇਰ ਰਾਤ ਦਿੱਲੀ ਏਮਜ਼ ਵਿੱਚ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਬੀਤੇ ਕੱਲ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਹਵਾਈ ਜਹਾਜ਼ ਰਾਹੀਂ ਪਟਨਾ ਲਿਆਂਦਾ ਗਿਆ ਸੀ । ਸ਼ਾਰਦਾ ਸਿਨਹਾ ਦੀ ਮ੍ਰਿਤਕ ਦੇਹ ਨੂੰ ਪਟਨਾ ਦੇ ਰਾਜੇਂਦਰ ਨਗਰ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ। ਇਥੇ ਅੰਤਿਮ ਦਰਸ਼ਨਾਂ ਲਈ ਲੋਕਾਂ ਦੀ ਭੀੜ ਲੱਗੀ ਰਹੀ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/