Shimla Masjid Controversy : ਸ਼ਿਮਲਾ ‘ਚ ਮਸਜਿਦ ਦੀ ਨਾਜਾਇਜ਼ ਉਸਾਰੀ ਨੂੰ ਹਟਾਉਣ ਲਈ ਪ੍ਰਦਰਸ਼ਨ ; ਪੁਲਿਸ ਨੇ ਕੀਤਾ ਲਾਠੀਚਾਰਜ
ਚੰਡੀਗੜ੍ਹ, 11ਸਤੰਬਰ(ਵਿਸ਼ਵ ਵਾਰਤਾ) Shimla Masjid Controversy- ਹਿੰਦੂ ਸੰਗਠਨ ਦੇਵਭੂਮੀ ਨੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਇਕ ਮਸਜਿਦ ਦੇ ਗੈਰ-ਕਾਨੂੰਨੀ ਨਿਰਮਾਣ ਨੂੰ ਢਾਹੁਣ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਸ਼ਿਮਲਾ ਦੇ ਸੰਜੌਲੀ ਵਿੱਚ ਸਥਿਤ ਇਸ ਮਸਜਿਦ ਦਾ ਰਸਤਾ ਧਾਲੀ ਸੁਰੰਗ ਤੋਂ ਹੋ ਕੇ ਲੰਘਦਾ ਹੈ। ਪ੍ਰਦਰਸ਼ਨਕਾਰੀਆਂ ਨੇ ਇੱਥੇ ਸੜਕ ‘ਤੇ ਹਨੂੰਮਾਨ ਚਾਲੀਸਾ ਦਾ ਪਾਠ ਕੀਤਾ ਅਤੇ ਜੈ ਸ਼੍ਰੀ ਰਾਮ ਦੇ ਨਾਅਰੇ ਲਗਾਏ। ਪੁਲਿਸ ਵੱਲੋਂ ਪ੍ਰਦਰਸ਼ਕਾਰੀਆਂ ਨੂੰ ਰੋਕਿਆ ਗਿਆ। ਪ੍ਰਦਰਸ਼ਕਾਰੀਆਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ। ਪੁਲਿਸ ਨੇ ਦੋ ਵਾਰ ਲਾਠੀਚਾਰਜ ਕੀਤਾ ਅਤੇ ਵਾਟਰ ਕੈਨਨਾਂ ਦੀ ਵਰਤੋਂ ਕੀਤੀ ਗਈ। ਪਥਰਾਅ ਅਤੇ ਝੜਪਾਂ ਵਿੱਚ ਇੱਕ ਪ੍ਰਦਰਸ਼ਨਕਾਰੀ ਅਤੇ ਇੱਕ ਸਿਪਾਹੀ ਜ਼ਖਮੀ ਹੋ ਗਏ ਹਨ।