ਪੰਜ ਸਿੰਘਾਂ ਵੱਲੋਂ Shiromani Akali Dal ਆਜ਼ਾਦ ਦੀ ਚੜਦੀਕਲਾ ਲਈ ਸ੍ਰੀ ਅਕਾਲ ਤਖਤ ਸਾਹਿਬ ਅਤੇ ਸੱਚਖੰਡ ਦਰਬਾਰ ਸਾਹਿਬ ਵਿਖੇ ਕੀਤੀ ਅਰਦਾਸ
ਚੰਡੀਗੜ੍ਹ, 1 ਦਸੰਬਰ (ਵਿਸ਼ਵ ਵਾਰਤਾ):- ਪਿਛਲੇ ਦਿਨੀ ਗੁਰਦੁਆਰਾ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਹਰਿਆਣਾ ਵਿਖੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਤਿਕਾਰਯੋਗ ਮਾਤਾ ਜੀ ਦੀ ਦੂਜੀ ਸਲਾਨਾ ਯਾਦ ਸਮੇਂ ਹੋਏ ਪੰਥਕ ਇਕੱਠ ਵਿੱਚ ਪੰਥ ਦਰਦੀ ਆਗੂਆਂ ਸੰਤ ਮਹਾਂਪੁਰਸ਼ਾਂ ਸਿੱਖ ਸੰਗਤਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦਾ ਐਲਾਨ ਕੀਤਾ ਗਿਆ ਸੀ ਜੋ ਸਿੱਖਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਧਾਰਮਿਕ ਚੋਣਾਂ ਲੜਨ ਦਾ ਕਾਰਜ ਇੱਕ ਪੰਥਕ ਪਲੇਟਫਾਰਮ ਤੇ ਚੜਦੀਕਲਾ ਨਾਲ ਕਰੇਗਾ ਸ਼੍ਰੋਮਣੀ ਅਕਾਲੀ ਦਲ ਅਜਾਦ ਵਿੱਚ ਪੰਚ ਪ੍ਰਧਾਨੀ ਪ੍ਰੰਪਰਾ ਨੂੰ ਮੁੱਖ ਰੱਖਦਿਆਂ ਪੰਥਕ ਇਕੱਠ ਵੱਲੋਂ ਪੰਜ ਸਿੰਘਾਂ ਜਥੇਦਾਰ ਸੁਖਵਿੰਦਰ ਸਿੰਘ ਮੰਡੇਬਰ ਯਮੁਨਾਨਗਰ,ਜਥੇਦਾਰ ਸਵਰਨ ਸਿੰਘ ਬੁੰਗਾ ਟਿੱਬੀ ਪੰਚਕੂਲਾ,ਜਥੇਦਾਰ ਮਲਕੀਤ ਸਿੰਘ ਪੰਨੀਵਾਲਾ ਸਿਰਸਾ,ਜਥੇਦਾਰ ਸਵਰਨ ਸਿੰਘ ਰਤੀਆ ਫਤਿਹਾਬਾਦ,ਜਥੇਦਾਰ ਓਮਰਾਉ ਸਿੰਘ ਛੀਨਾ ਕੈਂਥਲ ਨੂੰ ਚੁਣਿਆ ਗਿਆ ਸੀ ਜਿਨਾਂ ਵੱਲੋਂ 15 ਦਿਨਾਂ ਦੇ ਅੰਦਰ ਅੰਦਰ ਸਿੱਖ ਜਥੇਬੰਦੀਆਂ,ਸੰਤ ਮਹਾਂਪੁਰਸ਼ਾਂ,ਸਿੱਖ ਸੰਗਤਾਂ ਦਾ ਰਾਏ ਮਸ਼ਵਰਾ ਲੈ ਕੇ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਪ੍ਰਧਾਨ ਦੀ ਚੋਣ ਕੀਤੀ ਜਾਣੀ ਹੈ ਉਨਾਂ ਪੰਜਾਂ ਸਿੰਘਾਂ ਵੱਲੋਂ ਅੱਜ ਗੁਰੂ ਦਾ ਅਸ਼ੀਰਵਾਦ ਲੈਣ ਲਈ ਆਪਣੇ ਕੇਂਦਰੀ ਅਸਥਾਨ ਸਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸਿੱਖ ਪ੍ਰਭੂਸੱਤਾ ਦੇ ਕੇਂਦਰ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਤੇ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੀ ਚੜਦੀਕਲਾ ਲਈ ਅਰਦਾਸ ਕੀਤੀ ਗਈ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜ ਸਿੰਘਾਂ ਵੱਲੋਂ ਕਿਹਾ ਗਿਆ ਕੇ ਅਸੀਂ ਗੁਰੂ ਦਾ ਅਸ਼ੀਰਵਾਦ ਲੈਣ ਵਾਸਤੇ ਸ੍ਰੀ ਅੰਮ੍ਰਿਤਸਰ ਸਾਹਿਬ ਆਏ ਹਾਂ ਗੁਰੂ ਦੀ ਬਖਸ਼ਿਸ਼ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਾਪਸ ਜਾਵਾਂਗੇ ਤੇ ਜਲਦੀ ਹੀ ਪੰਥ ਦਰਦੀ ਵੀਰਾਂ ਸਿੱਖ ਜਥੇਬੰਦੀਆਂ ਸੰਤ ਮਹਾਂਪੁਰਸ਼ਾਂ ਸੰਗਤਾਂ ਦੀ ਰਾਏ ਮਸ਼ਵਰਾ ਲੈ ਕੇ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਪ੍ਰਧਾਨ ਦਾ ਪੰਥਕ ਇਕੱਠ ਵਿੱਚ ਐਲਾਨ ਕੀਤਾ ਜਾਵੇਗਾ ਹਰਿਆਣਾ ਵਿੱਚੋਂ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜਣ ਤੇ ਪੰਜਾਬ ਦੇ ਸਿੱਖ ਆਗੂਆਂ ਪੰਥਕ ਬੁਲਾਰੇ ਭਾਈ ਮੋਹਕਮ ਸਿੰਘ ਦਮਦਮੀ ਟਕਸਾਲ,ਡਾਕਟਰ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਪੰਜਾਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉਨਾਂ ਦੇ ਸਾਥੀਆਂ ਵੱਲੋਂ ਸਿਰਪਾਓ ਭੇਂਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।