ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ) : ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ।
ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਗਏ ਆਪਣੇ ਅਸਤੀਫ਼ਾ ਵਿਚ ਉਨ੍ਹਾਂ ਕਿਹਾ ਕਿ ਉਹ ਸਾਲ 1996 ਤੋਂ ਲੈ ਕੇ ਸਾਲ 2026 ਤੱਕ ਪਾਰਟੀ ਵਿਚ ਇਮਾਨਦਾਰੀ ਨਾਲ ਕੰਮ ਕਰਦੇ ਰਹੇ ਹਨ। ਉਨ੍ਹਾਂ ਨੇ ਆਪਣਾ ਅਸਤੀਫ਼ਾ ਭੇਜ ਕੇ ਪਾਰਟੀ ਪ੍ਰਧਾਨ ਨੂੰ ਇਸ ਨੂੰ ਸਵੀਕਾਰ ਕਰਨ ਲਈ ਕਿਹਾ ਹੈ।
























