ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ
ਅੰਮ੍ਰਿਤਸਰ 30 ਅਗਸਤ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਵੇਲੇ ਭਾਰੀ ਰਾਜਨੀਤਿਕ ਬਲ ਮਿਲਿਆ, ਜਦੋਂ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਰਾਜਨੀਤਿਕ ਧਿਰਾਂ — ਸ਼੍ਰੋਮਣੀ ਅਕਾਲੀ ਦਲ (ਬਾਦਲ), ਆਮ ਆਦਮੀ ਪਾਰਟੀ ਅਤੇ ਹੋਰ ਪ੍ਰਮੁੱਖ ਜਥੇਬੰਦੀਆਂ — ਦੇ 200 ਤੋਂ ਵੱਧ ਸੀਨੀਅਰ ਵਰਕਰਾਂ ਅਤੇ ਅਹੁਦੇਦਾਰਾਂ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ।
ਪਾਰਟੀ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਏ ਸਾਰੇ ਨੁਮਾਇੰਦਿਆਂ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸਿਰੋਪਾਓ ਦੇ ਕੇ ਪਾਰਟੀ ਵਿੱਚ ਜੀ ਆਇਆਂ ਨੂੰ ਆਖਿਆ। ਨਵੇਂ ਸ਼ਾਮਲ ਹੋਏ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਪੰਥਕ ਅਤੇ ਰਾਜਨੀਤਿਕ ਸਰਗਰਮੀਆਂ ਨੂੰ ਤੇਜ਼ ਕਰਨ ਦਾ ਅਹਿਦ ਲਿਆ।
ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ:
ਸੁੱਚਾ ਸਿੰਘ ਗੱਗੋਮਾਹਲ (ਸ਼੍ਰੋਮਣੀ ਅਕਾਲੀ ਦਲ ਬਾਦਲ)
ਸੁਰਜੀਤ ਸਿੰਘ ਨੰਗਲਸੋਹਲ* ( ਸਾਬਕਾ ਮੀਡੀਆ ਇੰਚਾਰਜ, ਆਈ.ਟੀ. ਸੈੱਲ, ਆਮ ਆਦਮੀ ਪਾਰਟੀ, ਜ਼ਿਲ੍ਹਾ ਅੰਮ੍ਰਿਤਸਰ)
ਮੰਗਲ ਸਿੰਘ (ਪੰਜਾਬ ਪ੍ਰਧਾਨ, ਧੋਣਾ ਟਰੱਸਟ / ਭਗਵਾਨ ਵਾਲਮੀਕ ਆਸ਼ਰਮ ਧੋਣਾ ਸਾਹਿਬ ਟਰੱਸਟ)
ਸਤਪਾਲ ਸਿੰਘ (ਸਾਬਕਾ ਸਰਪੰਚ, ਗਾਲਬ)
ਦਿਲਬਾਗ ਸਿੰਘ (ਸਾਬਕਾ ਸਰਪੰਚ, ਪਿੰਡ ਫਤੇਵਾਲ)
ਗੁਰਦੀਪ ਸਿੰਘ ਸਹੋਤਾ (ਫਤੇਵਾਲ)
ਸੁਰਿੰਦਰ ਸਿੰਘ (ਫਤੇਵਾਲ)
ਡਾ. ਜੋਬਨਜੀਤ ਸਿੰਘ (ਦਬਰ)
ਰਾਜਬੀਰ ਸਿੰਘ (ਰਿਟਾਇਰਡ ਐਕਸੀਅਨ)
ਹਰਦੇਵ ਸਿੰਘ (ਗਾਲਿਬ)
ਹਰਵਿੰਦਰ ਸਿੰਘ, ਸੁਖਚੈਨ ਸਿੰਘ,ਆਕਾਸ਼ ਢਿੱਲੋਂ,ਲਕਸ਼ਮਣ ਸਿੰਘ, ਸਾਹਿਬਗੁਰਨੂਰ ਸਿੰਘ, ਸਹਿਲਪ੍ਰੀਤ ਸਿੰਘ, ਅਮਰ ਸਿੰਘ, ਅਮਰਜੀਤ ਸਿੰਘ ਅਤੇ ਸੁਖਦੇਵ ਸਿੰਘ ਗੱਗੋਮਾਹਲ।
ਇਸ ਮੌਕੇ ਕਰਨੈਲ ਸਿੰਘ ਪੀਰ ਮੁਹੰਮਦ, ਦਿਲਜਿੰਦਰ ਬੀਰ ਸਿੰਘ ਵਿਰਕ ਪ੍ਰਧਾਨ ਜ਼ਿਲ੍ਹਾ ਜਥੇਦਾਰ ਦਿਹਾਤੀ ਅੰਮ੍ਰਿਤਸਰ, ਹਰਜੀਤ ਸਿੰਘ ਪੁਰੇਵਾਲ ਜਥੇਬੰਦਕ ਸਕੱਤਰ ਅਤੇ ਸਰਦਾਰ ਮਧੂਪਾਲ ਸਿੰਘ ਗੋਗਾ ਵਰਕਿਗ ਕਮੇਟੀ ਮੈਂਬਰ , ਐਡਵੋਕੇਟ ਅਮਰਪਾਲ ਸਿੰਘ ਸੋਹਲ ਪ੍ਰਧਾਨ ਯੂਥ ਅਕਾਲੀ ਦਲ ਸਮੇਤ ਸੀਨੀਅਰ ਆਗੂਆਂ ਨੇ ਸੰਤ ਸਿਪਾਹੀ ਦਲ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਦੇ ਉਦਮ ਦੀ ਸ਼ਲਾਘਾ ਕੀਤੀ। ਪਾਰਟੀ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸੰਗਠਨ ਦਾ ਹੋਰ ਪਸਾਰ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























