ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ
ਚੰਡੀਗੜ੍ਹ, 15 ਮਈ 2026 (ਵਿਸ਼ਵ ਵਾਰਤਾ) – ਜਲੰਧਰ-ਫਗਵਾੜਾ ਹਾਈਵੇਅ ‘ਤੇ ਸਥਿਤ ਇੱਕ ਨਿੱਜੀ ਹੋਟਲ ਵਿੱਚ ਅੱਜ ‘ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੀ ਅਹਿਮ ਮੀਟਿੰਗ ਹੋਈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਵੱਡਾ ਫੈਸਲਾ ਲੈਂਦੇ ਹੋਏ ਸੁਰਜੀਤ ਸਿੰਘ ਰੱਖੜਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲੱਗੇ ਸਨ।
ਦੱਸ ਦਈਏ ਕਿ ਇਸ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਬੀਬੀ ਜਗੀਰ ਕੌਰ ਵਰਗੇ ਦਿੱਗਜ ਆਗੂ ਵੀ ਸ਼ਾਮਲ ਹੋਏ। ਮੀਟਿੰਗ ਦੌਰਾਨ ਬੇਅਦਬੀ ਕਾਨੂੰਨ, 2027 ਦੀਆਂ ਚੋਣਾਂ ਅਤੇ ਪੰਜਾਬ ਦੀ ਸੁਰੱਖਿਆ ਵਿਵਸਥਾ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਬੇਅਦਬੀ ਕਾਨੂੰਨ ਬਾਰੇ ਸਾਬਕਾ ਜਥੇਦਾਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਪ੍ਰਸਤਾਵ ਭੇਜਿਆ ਅਤੇ ਉਸ ਤੋਂ ਬਾਅਦ ਉਹ ਵਿਰੋਧ ਕਰ ਰਹੇ ਹਨ, ਤਾਂ ਇਹ ਨਿੰਦਣਯੋਗ ਹੈ।ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰ ਅਤੇ ਜਥੇਦਾਰਾਂ ਨੂੰ ਇਕੱਠੇ ਬੈਠ ਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























