ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ
ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਇੱਕ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰਿਆ ਨਾਲ ਪੰਜਾਬ ਦੇ ਅਹਿਮ ਧਾਰਮਿਕ ਅਤੇ ਸੂਬਾਈ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸਵੇਰੇ 11:00 ਵਜੇ ਮੁਲਾਕਾਤ ਕਰੇਗਾ। ਮੁਲਾਕਾਤ ਤੋਂ ਬਾਅਦ ਵਫ਼ਦ ਵੱਲੋਂ ਪ੍ਰੈੱਸ ਨੂੰ ਸੰਬੋਧਨ ਕੀਤਾ ਜਾਵੇਗਾ ਅਤੇ ਰਾਜਪਾਲ ਪੰਜਾਬ ਨਾਲ ਹੋਈ ਗੱਲਬਾਤ ਅਤੇ ਉਠਾਏ ਗਏ ਅਹਿਮ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।























