ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼
– ਸਰੀਰ ‘ਤੇ ਮਿਲੇ ਸੱਟਾਂ ਦੇ ਗੰਭੀਰ ਨਿਸ਼ਾਨ; ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ!
ਚੰਡੀਗੜ੍ਹ, 28 ਸਤੰਬਰ 2026 (ਵਿਸ਼ਵ ਵਾਰਤਾ): ਪਠਾਨਕੋਟ ਵਿੱਚ ਸ਼ਿਵ ਸੈਨਾ ਹਿੰਦ ਕੋਰ ਕਮੇਟੀ ਦੇ ਚੇਅਰਮੈਨ ਰਵੀ ਸ਼ਰਮਾ ਦੇ ਭਰਾ ਦੀ ਭੇਦਭਰੇ ਹਾਲਾਤਾਂ ‘ਚੋ ਘਰ ਵਿੱਚ ਲਾਸ਼ ਮਿਲੀ। ਉਹ ਬੈੱਡਰੂਮ ਵਿੱਚ ਲਹੂ-ਲੁਹਾਣ ਪਏ ਸਨ। ਮ੍ਰਿਤਕ ਦੀ ਪਛਾਣ 35 ਸਾਲਾ ਜਤਿੰਦਰ ਸ਼ਰਮਾ ਨਿਵਾਸੀ ਲਕਸ਼ਮੀ ਗਾਰਡਨ ਕਾਲੋਨੀ (ਢਾਕੀ) ਵਜੋਂ ਹੋਈ ਹੈ। ਜਤਿੰਦਰ ਦੇ 2 ਬੱਚੇ ਹਨ, ਇੱਕ ਬੇਟਾ ਅਤੇ ਇੱਕ ਬੇਟੀ
ਜਤਿੰਦਰ ਸ਼ਰਮਾ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਮੁਤਾਬਕ ਜਤਿੰਦਰ ਦੀ ਮੌਤ ਹਸਪਤਾਲ ਪਹੁੰਚਣ ਤੋਂ ਲਗਭਗ ਇੱਕ ਘੰਟਾ ਪਹਿਲਾਂ ਹੀ ਹੋ ਚੁੱਕੀ ਸੀ। ਜਤਿੰਦਰ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ। ਸਿਵਲ ਹਸਪਤਾਲ ਵਿੱਚ ਤਿੰਨ ਡਾਕਟਰਾਂ ਦੇ ਪੈਨਲ ਨੇ ਪੋਸਟਮਾਰਟਮ ਕੀਤਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਪਰਿਵਾਰਕ ਮੈਂਬਰਾਂ ਨੇ ਕਤਲ ਦਾ ਖਦਸ਼ਾ ਜਤਾਇਆ ਹੈ। ਉਹਨਾਂ ਕਿਹਾ ਕਿ ਇਸ ਦੀ ਨਿਰਪੱਖ ਜਾਂਚ ਕੀਤੀ ਜਾਵੇ। ਪਰਿਵਾਰ ਨੇ ਡਰਾਈਵਰ ‘ਤੇ ਕਤਲ ਦਾ ਸ਼ੱਕ ਜਤਾਇਆ ਹੈ। ਰਵੀ ਸ਼ਰਮਾ ਨੇ ਕਿਹਾ ਕਿ ਜੇਕਰ ਮਾਮਲੇ ਦੀ ਜਾਂਚ ‘ਚ ਲਾਪਰਵਾਹੀ ਵਰਤੀ ਗਈ ਤਾਂ ਸ਼ਿਵ ਸੈਨਿਕ ਸੜਕ ‘ਤੇ ਉੱਤਰ ਕੇ ਪ੍ਰਦਰਸ਼ਨ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























