ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦੇ ਨਿਰਦੇਸ਼
ਚੰਡੀਗੜ੍ਹ, 6 ਅਪ੍ਰੈਲ(ਵਿਸ਼ਵ ਵਾਰਤਾ) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਪਏ ਮੀਂਹ ਅਤੇ ਗੜਮਾਰੀ ਕਾਰਨ ਹਏ ਫਸਲਾ ਦੇ ਨੁਕਸਾਨ ਦਾ ਅੱਜ ਨੋਟਿਸ ਲਿਆ ਹੈ। ਉਨ੍ਹਾਂ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਕੰਮਲ ਜਾਇਜ਼ਾ ਲੈਣ ਲਈ ਜ਼ਮੀਨੀ ਪੱਧਰ ’ਤੇ ਜਾਣਕਾਰੀ ਇਕੱਠੀ ਕਰਨ ਦੇ ਹੁਕਮ ਦਿੱਤੇ ਹਨ।
ਖੇਤੀਬਾੜੀ ਮੰਤਰਾਲੇ ਨੇ ਦੱਸਿਆ ਕਿ ਮੰਤਰੀ ਨੇ ਅਧਿਕਾਰੀਆਂ ਨੂੰ ਸਬੰਧਤ ਸੂਬਾ ਸਰਕਾਰਾਂ ਨਾਲ ਤਾਲਮੇਲ ਕਰ ਕੇ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਲਈ ਕਿਹਾ ਹੈ। ਕੇਂਦਰੀ ਮੰਤਰੀ ਪ੍ਰਭਾਵਿਤ ਸੂਬਿਆਂ ਦੇ ਖੇਤੀਬਾੜੀ ਮੰਤਰੀਆਂ ਨਾਲ ਵੀ ਮੀਟਿੰਗ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ। ਪੰਜਾਬ, ਹਰਿਆਣਾ, ਦਿੱਲੀ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ 10 ਅਪਰੈਲ ਤੱਕ ਮੀਂਹ, ਗਰਜ ਅਤੇ ਗੜੇਮਾਰੀ ਦਾ ਖ਼ਦਸ਼ਾ ਹੈ।























