SHO ਗੱਬਰ ਸਿੰਘ ‘ਤੇ ਜਾਨਲੇਵਾ ਹਮਲਾ
ਚੰਡੀਗੜ੍ਹ, 13ਅਪ੍ਰੈਲ(ਵਿਸ਼ਵ ਵਾਰਤਾ)- ਮੋਹਾਲੀ ਦੇ ਮਟੌਰ ਥਾਣੇ ਦੇ ਐਸਐਚਓ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਐਸਐਚਓ ਗੱਬਰ ਸਿੰਘ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ, ਜਿਸ ਕਾਰਨ ਉਹਨਾਂ ਨੂੰ ਬੁਲੇਟਪਰੂਫ ਸਕਾਰਪੀਓ ਦਿੱਤੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਆਪਣੇ ਘਰ ਰੋਪੜ ਵੱਲ ਜਾ ਰਹੇ ਸਨ। ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰੋਪੜ ਥਾਣੇ ਵਿਚ ਇਸ ਮਾਮਲੇ ਨੂੰ ਲੈ ਕੇ ਕੇਸ ਵੀ ਦਰਜ ਕਰ ਲਿਆ ਗਿਆ ਹੈ। ਇੰਸਪੈਕਟਰ ਗੱਬਰ ਸਿੰਘ ਪਹਿਲਾਂ ਰੋਪੜ ਸੀਆਈਏ ਵਿੱਚ ਤਾਇਨਾਤ ਸੀ। ਉੱਥੇ ਤਾਇਨਾਤ ਹੋਣ ਤੋਂ ਬਾਅਦ ਤੋਂ ਹੀ ਉਹਨਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਸ ਸਮੇਂ ਉਨ੍ਹਾਂ ਦੀ ਡਿਊਟੀ ਮੁਹਾਲੀ ਸਿਟੀ-1 ਦੇ ਥਾਣਾ ਮਟੌਰ ਵਿੱਚ ਬਤੌਰ ਥਾਣਾ ਇੰਚਾਰਜ ਸੀ।