ਹਰਿਆਣਾ : ਚਰਖੀ ਦਾਦਰੀ ‘ਚ ਫਾਇਰਿੰਗ; ਹਮਲਾਵਰਾਂ ਨੇ ਸਕਾਰਪੀਓ ਸਵਾਰਾਂ ‘ਤੇ ਚਲਾਈਆਂ ਤਾਬੜਤੋੜ ਗੋਲੀਆਂ
– 7 ਜ਼ਖਮੀ
ਹਰਿਆਣਾ, 6 ਅਗਸਤ (ਵਿਸ਼ਵ ਵਾਰਤਾ): ਚਰਖੀ ਦਾਦਰੀ ਵਿੱਚ ਤਾਬੜਤੋੜ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਹਮਲਾਵਰਾਂ ਨੇ ਸਕਾਰਪੀਓ ਸਵਾਰ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ 7 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਹਮਲਾਵਰਾਂ ਨਾਲ ਜੁੜੀ ਇੱਕ ਸੀਸੀਟੀਵੀ ਫੁਟੇਜ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਬਦਮਾਸ਼ ਹੱਥਾਂ ਵਿੱਚ ਪਿਸਤੌਲਾਂ ਲੈ ਕੇ ਦੌੜਦੇ-ਭੱਜਦੇ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਤਿੰਨ ਲੋਕ ਪੈਦਲ ਆਏ ਅਤੇ ਸਕਾਰਪੀਓ ਸਵਾਰਾਂ ‘ਤੇ ਲਗਭਗ 20 ਰਾਊਂਡ ਫਾਇਰਿੰਗ ਕੀਤੀ। ਇਸ ਘਟਨਾ ਵਿੱਚ 7 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ। ਸਕਾਰਪੀਓ ਸਵਾਰ ਲੋਕਾਂ ਦਾ ਵੀ ਅਪਰਾਧਿਕ ਰਿਕਾਰਡ ਹੈ ਅਤੇ ਇਹ ਲੋਕ ਅਦਾਲਤ ਵਿੱਚ ਕਿਸੇ ਪੇਸ਼ੀ ਲਈ ਜਾ ਰਹੇ ਸਨ। ਸ਼ੂਟਰਾਂ ਦੀ ਪਛਾਣ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ।
ਸ਼ੁਰੂਆਤੀ ਜਾਂਚ ਵਿੱਚ ਵੱਡੇ ਗੈਂਗਵਾਰ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਘਟਨਾ ਦੁਪਹਿਰ 12 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਛਾਣਬੀਣ ਵਿੱਚ ਜੁਟੀ ਹੋਈ ਹੈ। ਰਿਪੋਰਟਸ ਅਨੁਸਾਰ ਇਸ ਹਮਲੇ ਦੀ ਜ਼ਿੰਮੇਵਾਰੀ ਵਿਦੇਸ਼ ਵਿੱਚ ਬੈਠੇ ਕੁਖਿਆਤ ਗੈਂਗਸਟਰ ਰੋਹਿਤ ਗੋਦਾਰਾ ਗੈਂਗ ਨੇ ਲਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























