ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ
– 3 ਦਿਨਾਂ ‘ਚ ਮੰਗਿਆ ਜਵਾਬ
ਚੰਡੀਗੜ੍ਹ, 6 ਜੁਲਾਈ 2026 (ਵਿਸ਼ਵ ਵਾਰਤਾ) : ਕਾਂਗਰਸ ਪਾਰਟੀ ਨੇ ਆਪਣੇ ਹੀ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕਾਰਵਾਈ ਜਲਾਲਪੁਰ ਵੱਲੋਂ ਕੇ. ਸੀ. ਵੇਨੂਗੋਪਾਲ ਅਤੇ ਭੁਪੇਸ਼ ਬਘੇਲ ਵਿਰੁੱਧ ਕੀਤੀਆਂ ਗਈਆਂ ਤਿੱਖੀਆਂ ਅਤੇ ਇਤਰਾਜ਼ਯੋਗ ਟਿੱਪਣੀਆਂ ਦੇ ਚੱਲਦਿਆਂ ਕੀਤੀ ਗਈ ਹੈ। ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ 3 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।
ਪੰਜਾਬ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਦੁਆਰਾ ਜਾਰੀ ਪੱਤਰ ‘ਚ ਕਿਹਾ ਗਿਆ ਹੈ ਕਿ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੋਂ ਮਿਲੀ ਸ਼ਿਕਾਇਤ ਅਨੁਸਾਰ ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਮੀਡੀਆ ਨਾਲ ਗੱਲਬਾਤ ਕਰ ਦੇ ਹੋਏ ਪਾਰਟੀ ਹਾਈਕਮਾਂਡ, ਕੇ.ਸੀ. ਵੇਣੂਗੋਪਾਲ ਅਤੇ ਭੁਪੇਸ਼ ਬਘੇਲ ਵਿਰੱਧ ਬਹੁਤ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। ਇਹ ਟਿੱਪਣੀਆਂ ਕਿਉਂ ਕੀਤੀਆਂ ਇਸ ਦਾ ਜਵਾਬ ਦੇਣ ਲਈ ਮਦਨ ਲਾਲ ਜਲਾਲਪੁਰ ਨੂੰ 3 ਦਿਨਾਂ ‘ਚ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਂਦਾ ਹੈ।























