Shyam Benegal funeral: ਸ਼ਿਆਮ ਬੇਨੇਗਲ ਦੇ ਅੰਤਿਮ ਦਰਸ਼ਨ ਲਈ ਪਹੁੰਚੇ ਬਾਲੀਵੁੱਡ ਦੇ ਨਾਮੀ ਸਿਤਾਰੇ
- ਨਸੀਰੂਦੀਨ ਸ਼ਾਹ ਸਮੇਤ ਇਨ੍ਹਾਂ ਮਸ਼ਹੂਰ ਹਸਤੀਆਂ ਨੇ ਦਿੱਤੀ ਅੰਤਿਮ ਵਿਦਾਈ
ਨਵੀ ਦਿੱਲੀ : ਮਸ਼ਹੂਰ ਫਿਲਮ ਨਿਰਦੇਸ਼ਕ, ਪਟਕਥਾ ਲੇਖਕ ਅਤੇ ਨਿਰਮਾਤਾ ਸ਼ਿਆਮ ਬੇਨੇਗਲ ਦਾ ਸੋਮਵਾਰ, 23 ਦਸੰਬਰ ਦੀ ਸ਼ਾਮ ਨੂੰ ਦਿਹਾਂਤ ਹੋ ਗਿਆ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ (Shyam Benegal funeral) ਮੁੰਬਈ ਦੇ ਸ਼ਿਵਾਜੀ ਪਾਰਕ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।
ਸ਼ਿਆਮ ਬੇਨੇਗਲ 90 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਸ਼ਿਆਮ ਬੈਨੇਗਲ ਦੇ ਦੇਹਾਂਤ ਨਾਲ ਬਾਲੀਵੁੱਡ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਬਾਲੀਵੁੱਡ ਸਿਤਾਰੇ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਸ਼ਿਆਮ ਬੇਨੇਗਲ ਨੂੰ ਅੰਤਿਮ ਵਿਦਾਈ ਦਿੰਦੇ ਹੋਏ ਅਦਾਕਾਰ ਕਾਫੀ ਭਾਵੁਕ ਨਜ਼ਰ ਆਏ। ਇਸ ਦੌਰਾਨ ਰਜਤ ਕਪੂਰ, ਰਤਨਾ ਪਾਠਕ ਸ਼ਾਹ, ਕੁਣਾਲ ਕਪੂਰ ਵਰਗੇ ਕਈ ਵੱਡੇ ਸਿਤਾਰੇ ਪਹੁੰਚੇ। ਇਸ ਤੋਂ ਇਲਾਵਾ ਗੁਲਜ਼ਾਰ, ਦਿਵਿਆ ਦੱਤਾ, ਨਸੀਰੂਦੀਨ ਸ਼ਾਹ ਨੇ ਅੱਖਾਂ ਵਿੱਚ ਹੰਝੂ ਲੈ ਕੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।
ਸ਼ਿਆਮ ਬੈਨੇਗਲ ਨੂੰ ਉਨ੍ਹਾਂ ਦੇ ਸ਼ਾਨਦਾਰ ਨਿਰਦੇਸ਼ਨ ਲਈ 18 ਰਾਸ਼ਟਰੀ ਪੁਰਸਕਾਰ ਵੀ ਮਿਲੇ।ਬੇਨੇਗਲ ਨੂੰ ਸਾਲ 1976 ਵਿੱਚ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸਾਲ 1991 ਵਿੱਚ ਪਦਮ ਭੂਸ਼ਣ ਵੀ ਮਿਲਿਆ। ਸਾਲ 2005 ਵਿੱਚ ਉਨ੍ਹਾਂ ਨੂੰ ਸਰਵਉੱਚ ਫਿਲਮ ਐਵਾਰਡ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/