Sidhu Moosewala Documentary ਮਾਮਲੇ ‘ਤੇ ਅੱਜ ਅਦਾਲਤ ‘ਚ ਸੁਣਵਾਈ
ਬੀਬੀਸੀ ਤੋਂ 16 ਜੂਨ ਤਕ ਮੰਗਿਆ ਸੀ ਜਵਾਬ

ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਸਤਾਵੇਜ਼ੀ ਫਿਲਮ (Sidhu Moosewala Documentary) ਦੀ ਰਿਲੀਜ਼ ਨੂੰ ਰੋਕਣ ਲਈ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ (16 ਜੂਨ) ਮਾਨਸਾ ਦੀ ਅਦਾਲਤ ਵਿੱਚ ਹੋਵੇਗੀ। ਅਦਾਲਤ ਨੇ ਇਸ ਮਾਮਲੇ ਵਿੱਚ ਬੀਬੀਸੀ ਤੋਂ ਅੱਜ, 16 ਜੂਨ ਤੱਕ ਜਵਾਬ ਮੰਗਿਆ ਸੀ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ‘ਤੇ ਬਣੀ ਦਸਤਾਵੇਜ਼ੀ ਬੀਬੀਸੀ ਚੈਨਲ ਨੇ ਤਿਆਰ ਕੀਤੀ ਹੈ। ਦਸਤਾਵੇਜ਼ੀ ਦੇ ਪਹਿਲੇ ਐਪੀਸੋਡ ਵਿੱਚ ਮੂਸੇਵਾਲਾ ਦੇ ਸ਼ੁਰੂਆਤੀ ਜੀਵਨ, ਉਸਦੀ ਪ੍ਰਸਿੱਧੀ ਵਿੱਚ ਵਾਧਾ ਅਤੇ ਉਸਦੇ ਕਰੀਅਰ ਦੌਰਾਨ ਖੜੇ ਹੋਏ ਵਿਵਾਦਾਂ ਨੂੰ ਦਿਖਾਇਆ ਗਿਆ ਹੈ। ਜਦੋਂ ਕਿ ਦੂਜਾ ਭਾਗ ਉਸਦੇ ਕਤਲ ਨੂੰ ਦਰਸਾਉਂਦਾ ਹੈ।
ਸਿੱਧੂ ਦੇ ਪਿਤਾ ਬਲਕੌਰ ਸਿੰਘ ਦੇ ਇਤਰਾਜ਼ਾਂ ਦੇ ਬਾਵਜੂਦ ਇਸਨੂੰ ਜਾਰੀ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਦਸਤਾਵੇਜ਼ੀ ਨਾਲ ਕੇਸ ਪ੍ਰਭਾਵਿਤ ਹੋ ਸਕਦਾ ਹੈ। ਇਸ ਤੋਂ ਬਾਅਦ ਪਰਿਵਾਰ ਨੇ ਅਦਾਲਤ ਦਾ ਰੁਖ ਕੀਤਾ ਸੀ। ਜਿਸਦੀ ਸੁਣਵਾਈ 12 ਜੂਨ ਨੂੰ ਮਾਨਸਾ ਅਦਾਲਤ ਵਿੱਚ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਬੀਬੀਸੀ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਬੀਬੀਸੀ ਨੂੰ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















