Sidhu Moosewala Bday :ਵਿਵਾਦਾਂ ਵਿਚਾਲੇ BBC ਨੇ ਰਿਲੀਜ਼ ਕੀਤੀ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਬਣੀ ਦਸਤਾਵਜ਼ੀ ਫ਼ਿਲਮ THE KILLING CALL
– ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜਤਾਇਆ ਸਖ਼ਤ ਇਤਰਾਜ਼

ਚੰਡੀਗੜ੍ਹ,11 ਜੂਨ (ਵਿਸ਼ਵ ਵਾਰਤਾ): ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਬਣੀ ਡਾਕੂਮੈਂਟਰੀ ‘ਦ ਕਿਲਿੰਗ ਕਾਲ’ ਅੱਜ ਰਿਲੀਜ਼ ਕਰ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਇਸ ਸੰਬੰਧੀ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ। ਇਸ ਦੇ ਬਾਵਜੂਦ ਅੱਜ ਯੂ.ਟਿਊਬ ’ਤੇ ਇਹ ਡਾਕੂਮੈਂਟਰੀ ਰਿਲੀਜ਼ ਕਰ ਦਿੱਤੀ ਗਈ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਮੈਂ ਲੰਡਨ ਮੀਡੀਆ ਹਾਊਸ ਨੂੰ ਇਸਦੀ ਰਿਲੀਜ਼ ਰੋਕਣ ਲਈ ਕਾਨੂੰਨੀ ਨੋਟਿਸ ਵੀ ਭੇਜਿਆ। ਉਨ੍ਹਾਂ ਨੂੰ ਮੇਲ ਵੀ ਕੀਤੀ ਅਤੇ ਰਿਲੀਜ਼ ਰੋਕਣ ਲਈ ਮਾਨਸਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਇਸ ਦਸਤਾਵੇਜ਼ੀ ਬਾਰੇ ਪੁੱਛਿਆ ਵੀ ਨਹੀਂ ਗਿਆ। ਸਾਨੂੰ ਨਹੀਂ ਪਤਾ ਕਿ ਇਸ ਵਿੱਚ ਕੀ ਹੋਵੇਗਾ। ਇਸ ਵੇਲੇ ਸਿੱਧੂ ਦਾ ਮਾਮਲਾ ਅਦਾਲਤ ਵਿੱਚ ਹੈ। ਜੇਕਰ ਦਸਤਾਵੇਜ਼ੀ ਵਿੱਚ ਕੁਝ ਇਤਰਾਜ਼ਯੋਗ ਹੈ, ਤਾਂ ਇਹ ਅਦਾਲਤੀ ਮੁਕੱਦਮੇ ਨੂੰ ਪ੍ਰਭਾਵਿਤ ਕਰ ਸਕਦਾ ਹੈ। ਹੁਣ ਤੱਕ ਦੋ ਗਵਾਹੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਮੇਰੀ ਗਵਾਹੀ ਲੰਬਿਤ ਹੈ।





















