Sidhu Moosewala Documentary: THE KILLING CALL ਡਾਕੂਮੈਂਟਰੀ ਦੇ ਰਿਲੀਜ਼ ‘ਤੇ ਮਾਤਾ ਚਰਨ ਕੌਰ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
– ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਜਤਾਇਆ ਵਿਰੋਧ

ਚੰਡੀਗੜ੍ਹ,11 ਜੂਨ (ਵਿਸ਼ਵ ਵਾਰਤਾ): ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ’ਤੇ ਬਣੀ ਡਾਕੂਮੈਂਟਰੀ (Sidhu Moosewala Documentary) ‘ਦ ਕਿਲਿੰਗ ਕਾਲ’ ਵਿਵਾਦਾਂ ਵਿਚਾਲੇ ਅੱਜ ਰਿਲੀਜ਼ ਕਰ ਦਿੱਤੀ ਗਈ। ਸਿੱਧੂ ਮੂਸੇਵਾਲਾ ਦੇ ਪਰਿਵਾਰਵਲੋਂ ਇਸ ਸੰਬੰਧੀ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ। ਇਸ ਦੇ ਬਾਵਜੂਦ ਅੱਜ ਯੂ.ਟਿਊਬ ’ਤੇ ਇਹ ਡਾਕੂਮੈਂਟਰੀ ਰਿਲੀਜ਼ ਕਰ ਦਿੱਤੀ ਗਈ ਹੈ।
ਸਿੱਧੂ ਦੀ ਮਾਂ ਚਰਨ ਕੌਰ ਨੇ ਦੋਸ਼ ਲਗਾਇਆ ਕਿ ਇਹ ਦਸਤਾਵੇਜ਼ੀ ਕੇਸ ਨੂੰ ਖਤਮ ਕਰਨ ਲਈ ਜਾਰੀ ਕੀਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿੱਧੂ ਦੇ ਵਿਰੋਧੀਆਂ ਦਾ ਪੱਖ ਦਿਖਾਉਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਡਾਕੂਮੈਂਟਰੀ ਚ ਗਲਤ ਲੋਕਾਂ ਦੀਆਂ ਇੰਟਰਵਿਊ ਦਿਖਾ ਕੇ ਕੇਸ ਨੂੰ ਰਫ਼ਾ ਦਫ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਹੁਣ ਉਹ ਚੈਨਲ ਵਿਰੁੱਧ ਕਾਨੂੰਨੀ ਕਾਰਵਾਈ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ ਦਿਵਾਉਣ ਵਿੱਚ ਕਿਸੇ ਨੇ ਵੀ ਉਨ੍ਹਾਂ ਦਾ ਸਾਥ ਨਹੀਂ ਦਿੱਤਾ। ਸਿਰਫ ਪਿਛਲੇ 3 ਸਾਲਾਂ ਤੋਂ ਪ੍ਰਸ਼ੰਸਕ ਉਨ੍ਹਾਂ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਿੱਧੂ ਨੂੰ ਜ਼ਿੰਦਾ ਹੁੰਦਿਆਂ ਪ੍ਰੇਸ਼ਾਨ ਕੀਤਾ ਗਿਆ ਸੀ, ਉਸੇ ਤਰ੍ਹਾਂ ਦੀ ਸਥਿਤੀ ਹੁਣ ਬਣਦੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















