Sidhu Moosewala ‘ਤੇ ਕਿਤਾਬ ਲਿਖਣ ਵਾਲੇ ਲੇਖਕ ‘ਤੇ ਪਰਚਾ ਦਰਜਾ
ਚੰਡੀਗੜ੍ਹ, 8ਦਸੰਬਰ (ਵਿਸ਼ਵ ਵਾਰਤਾ) ਸਦਰ ਮਾਨਸਾ ਥਾਣੇ ਦੀ ਪੁਲੀਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ’ਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਉਸ ਦੇ ਪਰਿਵਾਰ ਬਾਰੇ ਆਪਣੀ ਕਿਤਾਬ ਵਿੱਚ ਗਲਤ ਤੱਥ ਪੇਸ਼ ਕਰਨ ਵਾਲੇ ਲੇਖਕ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਮਨਜਿੰਦਰ ਸਿੰਘ ਉਰਫ਼ ਮਨਜਿੰਦਰ ਮਾਖਾ ਵੱਲੋਂ ਤਿਆਰ ਕੀਤੀ ਪੁਸਤਕ ‘ਰੀਅਲ ਰੀਜ਼ਨ ਬਾਇ ਲੈਜੈਂਡ ਡੈੱਡ’ ਵਿੱਚ ਉਸ ਦੇ ਪਰਿਵਾਰ ਅਤੇ ਉਸ ਦੇ ਪੁੱਤਰ ਸਿੱਧੂ ਮੂਸੇ ਵਾਲਾ ਬਾਰੇ ਗਲਤ ਤੱਥ ਪੇਸ਼ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਉਨ੍ਹਾਂ ਦੇ ਘਰ ਆਇਆ ਹੋਇਆ ਸੀ ਅਤੇ ਉਹ ਆਪਣੇ ਘਰੋਂ ਕੁਝ ਦਸਤਾਵੇਜ਼ ਲੈ ਕੇ ਗਿਆ ਸੀ, ਜੋ ਵੀ ਕਿਤਾਬ ਵਿੱਚ ਛਪਿਆ ਸੀ ਅਤੇ ਘਟਨਾ ਸਬੰਧੀ ਜੋ ਤੱਥ ਪੇਸ਼ ਕੀਤੇ ਗਏ ਹਨ, ਉਹ ਸਹੀ ਨਹੀਂ ਹਨ।
ਬਲਕੌਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਸਦਰ ਮਾਨਸਾ ਦੇ ਸਹਾਇਕ ਐਸਐਚਓ ਅਮਰੀਕ ਸਿੰਘ ਨੇ ਮਨਜਿੰਦਰ ਸਿੰਘ ਉਰਫ਼ ਮਨਜਿੰਦਰ ਮਾਖਾ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/