Sikh Politics: ਗਿਆਨੀ ਹਰਪ੍ਰੀਤ ਸਿੰਘ ਹੀ ਹੋਣਗੇ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰਧਾਨ – ਰੱਖੜਾ
ਅੰਮ੍ਰਿਤਸਰ, 10 ਅਗਸਤ 2025 (ਵਿਸ਼ਵ ਵਾਰਤਾ) – ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Sikh Politics) ਨਵੇਂ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ ਸੁਧਾਰ ਲਹਿਰ) ਦੇ ਨਵੇਂ ਪ੍ਰਧਾਨ ਬਣ ਸਕਦੇ ਹਨ। ਪਹਿਲਾਂ ਸੂਤਰਾਂ ਤੋਂ ਖਬਰ ਆ ਰਹੀ ਸੀ ਕਿ ਨਵੇਂ ਸ਼੍ਰੋਮਣੀ ਅਕਾਲੀ ਦਲ (ਬਾਗੀ ਧੜੇ) ਦੇ ਪ੍ਰਧਾਨ ਅਹੁਦੇ ਲਈ ਸ਼ਨਿਚਰਵਾਰ ਨੂੰ ਸੀਨੀਅਰ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮਨਾ ਲਿਆ ਹੈ। ਕੱਲ੍ਹ ਨੂੰ ਭਰਤੀ ਕਮੇਟੀ ਦਾ ਇਜਲਾਸ ਹੋਣ ਜਾ ਰਿਹਾ ਹੈ। ਇਸ ਦੌਰਾਨ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ।

ਪਰ ਹੁਣ ਇਸ ਦੌਰਾਨ ਹੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਸੁਰਜੀਤ ਸਿੰਘ ਰੱਖੜਾ ਨੇ ਇਸ ਦੀ ਪੁਸ਼ਟੀ (Sikh Politics) ਵੀ ਕਰ ਦਿੱਤੀ ਹੈ। ਰੱਖੜਾ ਨੇ ਕਿਹਾ ਕਿ ਸਾਡੇ ਵੱਲੋਂ ਸਿਆਸੀ ਅਤੇ ਧਾਰਮਿਕ ਦੋ ਪ੍ਰਧਾਨ ਬਣਾਏ ਜਾਣਗੇ। ਰੱਖੜਾ ਨੇ ਕਿਹਾ ਕਿ ਸਿਆਸੀ ਪਾਰਟੀ ਦੀ ਕਮਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਜਾਵੇਗੀ ਅਤੇ ਧਾਰਮਿਕ ਮਾਮਲਿਆਂ ਦੀ ਕਮਾਨ ਬੀਬੀ ਸਤਵੰਤ ਕੌਰ ਨੂੰ ਸੌਂਪੀ ਜਾਏਗੀ।
ਹਾਲਾਂਕਿ, ਗਿਆਨੀ ਹਰਪ੍ਰੀਤ ਸਿੰਘ ਨੇ ਦੋ ਦਿਨ ਪਹਿਲਾਂ ਇੱਕ ਪੋਸਟ ਪਾ ਕੇ ਸਪੱਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਦੇ ਬਜਾਏ ਬੀਬੀ ਸਤਵੰਤ ਕੌਰ ਨੂੰ ਪ੍ਰਧਾਨ ਬਣਾਇਆ ਜਾਣਾ ਚਾਹੀਦਾ ਹੈ। ਪਰ ਪਾਰਟੀ ਦੇ ਸੀਨੀਅਰ ਨੇਤਾ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਦੀ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਨੂੰ ਸਹਿਮਤੀ ਦਿੱਤੀ। ਦੱਸ ਦਈਏ ਕਿ ਪੰਜ ਮੈਂਬਰੀ ਕਮੇਟੀ ਵੱਲੋਂ 11 ਅਗਸਤ ਨੂੰ ਪ੍ਰਧਾਨ ਦੀ ਚੋਣ ‘ਬੁਰਜ ਅਕਾਲੀ ਫੂਲਾ ਸਿੰਘ’ ਵਿਖੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























