ਸਕੂਬਾ ਡਾਈਵਿੰਗ ਕਰਦੇ ਸਮੇਂ ਵਾਪਰਿਆ ਹਾਦਸਾ; ਮਸ਼ਹੂਰ ਬਾਲੀਵੁੱਡ ਗਾਇਕ ਜ਼ੁਬੀਨ ਗਰਗ ਦੀ ਹੋਈ ਮੌਤ
ਨਵੀ ਦਿੱਲੀ, 19 ਸਤੰਬਰ 2025 (ਵਿਸ਼ਵ ਵਾਰਤਾ) :ਇਮਰਾਨ ਹਾਸ਼ਮੀ ਦੀ ਫਿਲਮ ਗੈਂਗਸਟਰ ਦੇ ਮਸ਼ਹੂਰ ਗੀਤ ‘ਯਾ ਅਲੀ’ ਗਾ ਕੇ ਨੌਜਵਾਨਾਂ ਵਿੱਚ ਆਪਣੀ ਪਛਾਣ ਬਣਾਉਣ ਵਾਲੇ ਗਾਇਕ ਜ਼ੁਬਿਨ ਗਰਗ ਦਾ ਦੇਹਾਂਤ (zubeen garg passed away) ਹੋ ਗਿਆ ਹੈ। ਉਹ 52 ਸਾਲਾਂ ਦੇ ਸਨ।
ਰਿਪੋਰਟਾਂ ਦੇ ਅਨੁਸਾਰ, ਜ਼ੁਬਿਨ ਸਿੰਗਾਪੁਰ ਵਿੱਚ ਸਕੂਬਾ ਡਾਈਵਿੰਗ ਦੌਰਾਨ ਇਕ ਹਾਦਸੇ ਦਾ ਸ਼ਿਕਾਰ ਹੋ ਗਏ। ਸਿੰਗਾਪੁਰ ਪੁਲਿਸ ਨੇ ਉਸਨੂੰ ਬਚਾਇਆ ਅਤੇ ਨੇੜਲੇ ਹਸਪਤਾਲ ਪਹੁੰਚਾਇਆ। ਆਪਣੀਆਂ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਡਾਕਟਰ ਉਸਦੀ ਜਾਨ ਬਚਾਉਣ ਵਿੱਚ ਅਸਮਰੱਥ ਰਹੇ। ਜ਼ੁਬਿਨ ਗਰਗ ਦੇ ਅਚਾਨਕ ਦੇਹਾਂਤ ਨਾਲ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਉਹ ਉੱਤਰ ਪੂਰਬੀ ਭਾਰਤ ਉਤਸਵ ਵਿੱਚ ਸ਼ਾਮਲ ਹੋਣ ਲਈ ਸਿੰਗਾਪੁਰ ਗਏ ਸੀ। ਉਨ੍ਹਾਂ ਨੇ ਇਥੇ 20 ਸਤੰਬਰ ਨੂੰ ਪਰਫਾਰਮ ਕਰਨਾ ਸੀ। ਨੌਰਥ ਈਸਟ ਫੈਸਟੀਵਲ ਦੇ ਪ੍ਰਬੰਧਕਾਂ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ, “ਬਹੁਤ ਦੁੱਖ ਨਾਲ ਅਸੀਂ ਜ਼ੁਬੀਨ ਗਰਗ ਦੇ ਦੇਹਾਂਤ ਦੀ ਖ਼ਬਰ ਸਾਂਝੀ ਕਰਦੇ ਹਾਂ। ਸਕੂਬਾ ਡਾਈਵਿੰਗ ਕਰਦੇ ਸਮੇਂ ਉਸਨੂੰ ਸਾਹ ਲੈਣ ਵਿੱਚ ਮੁਸ਼ਕਲ ਆਈ ਅਤੇ ਉਸਨੂੰ ਤੁਰੰਤ ਸੀਪੀਆਰ ਦਿੱਤਾ ਗਿਆ। ਉਸਨੂੰ ਸਿੰਗਾਪੁਰ ਜਨਰਲ ਹਸਪਤਾਲ ਵੀ ਲਿਜਾਇਆ ਗਿਆ। ਉਸਨੂੰ ਬਚਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਸਨੂੰ ਦੁਪਹਿਰ 2.30 ਵਜੇ ਦੇ ਕਰੀਬ ਆਈਸੀਯੂ ਵਿੱਚ ਮ੍ਰਿਤਕ ਐਲਾਨ ਦਿੱਤਾ ਗਿਆ। ”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























