• Latest
  • Trending
ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

2 months ago
International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

6 minutes ago
Big News: ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ

Big News: ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ

27 minutes ago
Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

56 minutes ago
Cricket: ਪੜ੍ਹੋ ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
International: ਹੋਰਮੁਜ਼ ਨੇੜੇ ਅਮਰੀਕੀ ਫੌਜ ਦਾ ਹੈਲੀਕਾਪਟਰ ਕ੍ਰੈਸ਼

International: ਹੋਰਮੁਜ਼ ਨੇੜੇ ਅਮਰੀਕੀ ਫੌਜ ਦਾ ਹੈਲੀਕਾਪਟਰ ਕ੍ਰੈਸ਼

2 hours ago
Punjab Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ

Punjab Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ

2 hours ago
National: ‘ਕਾਕਰੋਚ ਜਨਤਾ ਪਾਰਟੀ’ ਤੋਂ ਬਾਅਦ ਭਾਰਤ ਵਿੱਚ ਇੱਕ ਹੋਰ ਪਾਰਟੀ ਹੋਈ ਲਾਂਚ

National: ‘ਕਾਕਰੋਚ ਜਨਤਾ ਪਾਰਟੀ’ ਤੋਂ ਬਾਅਦ ਭਾਰਤ ਵਿੱਚ ਇੱਕ ਹੋਰ ਪਾਰਟੀ ਹੋਈ ਲਾਂਚ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh: ਸੁਖਨਾ ਲੇਖ ਪਹੁੰਚਿਆ ਨਵਾਂ ਡਬਲ-ਡੈਕਰ ਕਰੂਜ਼

Chandigarh: ਸੁਖਨਾ ਲੇਖ ਪਹੁੰਚਿਆ ਨਵਾਂ ਡਬਲ-ਡੈਕਰ ਕਰੂਜ਼

3 hours ago
Big News: ਅਦਾਲਤ ਨੇ ਖਾਨ ਸਰ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ

Big News: ਅਦਾਲਤ ਨੇ ਖਾਨ ਸਰ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ

4 hours ago
Cricket; ਇੱਕ ਰੋਜ਼ਾ ਤਿਕੋਣੀ ਲੜੀ: ਭਾਰਤ ਨੇ ਜਿੱਤਿਆ ਟਾਸ

Cricket; ਇੱਕ ਰੋਜ਼ਾ ਤਿਕੋਣੀ ਲੜੀ: ਭਾਰਤ ਨੇ ਜਿੱਤਿਆ ਟਾਸ

4 hours ago
Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

4 hours ago
Hindi News
English News
Tuesday, June 9, 2026
No Result
View All Result
44 °c
Chandigarh
38 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਮਾਡਿਊਲ ਨੂੰ ਪੂਰੀ ਤਰ੍ਹਾਂ ਕੱਟੜਪੰਥੀ ਬਣਾ ਕੇ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ ਸੀ ਪ੍ਰੇਰਿਤ, ਮੁਲਜ਼ਮਾਂ ਨੂੰ ਚੰਗੇ ਪੈਸਿਆਂ ਦਾ ਦਿੱਤਾ ਜਾਂਦਾ ਸੀ ਲਾਲਚ: ਡੀਜੀਪੀ ਗੌਰਵ ਯਾਦਵ

April 13, 2026
in ਖਬਰਾਂ, ਪੰਜਾਬ
ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ ‘ਤੇ ਗ੍ਰਨੇਡ ਹਮਲੇ ਪਿੱਛੇ ਪਾਕਿ-ਆਈ.ਐਸ.ਆਈ. ਦਾ ਹੱਥ; ਦੋ ਪਿਸਤੌਲਾਂ ਸਮੇਤ ਛੇ ਗ੍ਰਿਫ਼ਤਾਰ

— ਮਾਡਿਊਲ ਨੂੰ ਪੂਰੀ ਤਰ੍ਹਾਂ ਕੱਟੜਪੰਥੀ ਬਣਾ ਕੇ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ ਸੀ ਪ੍ਰੇਰਿਤ, ਮੁਲਜ਼ਮਾਂ ਨੂੰ ਚੰਗੇ ਪੈਸਿਆਂ ਦਾ ਦਿੱਤਾ ਜਾਂਦਾ ਸੀ ਲਾਲਚ: ਡੀਜੀਪੀ ਗੌਰਵ ਯਾਦਵ

— ਦੋਸ਼ੀਆਂ ਨੇ ਘਰਿੰਡਾ ਨੇੜਿਓਂ ਹੈਂਡ ਗ੍ਰਨੇਡ ਪ੍ਰਾਪਤ ਕਰਕੇ ਥਾਣੇ ਦੀ ਰੇਕੀ ਕਰਨ ਉਪਰੰਤ ਹਮਲੇ ਨੂੰ ਦਿੱਤਾ ਅੰਜ਼ਾਮ: ਡੀਆਈਜੀ ਸੰਦੀਪ ਗੋਇਲ

ਚੰਡੀਗੜ੍ਹ/ਅੰਮ੍ਰਿਤਸਰ, 13 ਅਪ੍ਰੈਲ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੱਕ ਡੋਗਰਾ ਦੇ ਰਹਿਣ ਵਾਲੇ ਬਲਜੀਤ ਸਿੰਘ; ਅੰਮ੍ਰਿਤਸਰ ਦੇ ਛੋਟਾ ਫਤਿਹਵਾਲ ਦੇ ਰਹਿਣ ਵਾਲੇ ਪ੍ਰਭ ਸਿੰਘ; ਅੰਮ੍ਰਿਤਸਰ ਦੇ ਬਾਬਾ ਗਮ ਚੱਕ ਬੱਲਰਵਾਲ ਦੇ ਰਹਿਣ ਵਾਲੇ ਰਾਜਬੀਰ ਸਿੰਘ; ਅੰਮ੍ਰਿਤਸਰ ਦੇ ਠੱਠਾ ਰਾਜਪੂਤਾਂ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ; ਅੰਮ੍ਰਿਤਸਰ ਦੇ ਲੋਪੋਕੇ ਦੇ ਰਹਿਣ ਵਾਲੇ ਅਜੈਦੀਪ ਸਿੰਘ ਉਰਫ਼ ਅਜੇ ਉਰਫ਼ ਗਜ਼ਨੀ; ਅਤੇ ਅੰਮ੍ਰਿਤਸਰ ਦੇ ਸਾਰੰਗਦੇਵ ਦੇ ਰਹਿਣ ਵਾਲੇ ਸਾਹਿਬ ਸਿੰਘ ਉਰਫ਼ ਸਾਬਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਪਾਕਿਸਤਾਨ ਦੀ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਸੀ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਪਾਕਿਸਤਾਨ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸੀ, ਜੋ ਵਿਦੇਸ਼ ਤੋਂ ਇਸ ਮਾਡਿਊਲ ਨੂੰ ਚਲਾ ਰਿਹਾ ਸੀ। ਉਕਤ ਹੈਂਡਲਰ ਆਪਣੇ ਕਾਰੁਕਨਾਂ ਨੂੰ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਦਾ ਸੀ।

ਡੀਜੀਪੀ ਨੇ ਦੱਸਿਆ ਕਿ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਇਸ ਮਾਡਿਊਲ ਨੂੰ ਪੂਰੀ ਤਰ੍ਹਾਂ ਕੱਟੜਪੰਥੀ ਬਣਾਇਆ ਗਿਆ ਸੀ ਅਤੇ ਘਟਨਾ ਨੂੰ ਅੰਜ਼ਾਮ ਦੇਣ ਲਈ ਉਕਤ ਮੁਲਜ਼ਮਾਂ ਨੂੰ ਚੰਗੇ ਪੈਸਿਆਂ ਦਾ ਲਾਲਚ ਦੇ ਕੇ ਪ੍ਰੇਰਿਤ ਕੀਤਾ ਜਾਂਦਾ ਸੀ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਬਲਜੀਤ ਸਿੰਘ ਅਤੇ ਪ੍ਰਭ ਸਿੰਘ ਨੇ ਘਰਿੰਡਾ ਨੇੜੇ ਇੱਕ ਸਥਾਨ ਤੋਂ ਦੋ ਹੈਂਡ ਗ੍ਰਨੇਡ ਹਾਸਲ ਕੀਤੇ ਸਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਘਟਨਾ ਨੂੰ ਅੰਜ਼ਾਮ ਦੇਣ ਲਈ ਉਕਤ ਮੁਲਜ਼ਮਾਂ ਨੂੰ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਹਮਲੇ ਉਪਰੰਤ ਪਾਕਿਸਤਾਨੀ ਹੈਂਡਲਰ ਵੱਲੋਂ ਉਨ੍ਹਾਂ ਨੂੰ ਬਹੁਤ ਘੱਟ ਪੈਸੇ ਦਿੱਤੇ ਗਏ।

ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਇੱਕ ਖੁਫੀਆ ਕਾਰਵਾਈ ਵਿੱਚ ਪੁਲਿਸ ਟੀਮਾਂ ਨੇ ਥਾਣਾ ਭਿੰਡੀ ਸੈਦਾਂ ਗ੍ਰਨੇਡ ਹਮਲੇ ਦੇ ਕੇਸ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਫਰੀਦਕੋਟ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਉਪਰੰਤ ਅੱਗੇ ਦੀ ਜਾਂਚ ਦੌਰਾਨ ਚਾਰ ਹੋਰ ਮੁਲਮਜ਼ਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਤਿੰਨੋਂ ਦੋਸ਼ੀ – ਬਲਜੀਤ ਸਿੰਘ, ਪ੍ਰਭ ਸਿੰਘ ਅਤੇ ਰਾਜਬੀਰ ਸਿੰਘ- ਇੱਕ ਮੋਟਰਸਾਈਕਲ ‘ਤੇ ਪੁਲਿਸ ਸਟੇਸ਼ਨ ਭਿੰਡੀ ਸੈਦਾਂ ਵੱਲ ਵਧੇ। ਉਨ੍ਹਾਂ ਨੇ ਆਪਣਾ ਮੋਟਰਸਾਈਕਲ ਥਾਣੇ ਤੋਂ ਲਗਭਗ 1-2 ਕਿਲੋਮੀਟਰ ਦੂਰ ਨੇੜਲੇ ਖੇਤਾਂ ਵਿੱਚ ਖੜ੍ਹਾ ਕੀਤਾ ਅਤੇ ਖੇਤਾਂ ਵਿੱਚੋਂ ਪੈਦਲ ਚੱਲ ਕੇ ਥਾਣੇ ਦੇ ਪਿਛਲੇ ਪਾਸੇ ਪਹੁੰਚੇ।

ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਬਲਜੀਤ ਸਿੰਘ ਅਤੇ ਪ੍ਰਭ ਸਿੰਘ ਨੇ ਪੁਲਿਸ ਥਾਣੇ ‘ਤੇ ਗ੍ਰਨੇਡ ਸੁੱਟੇ, ਜਦੋਂ ਕਿ ਦੋਸ਼ੀ ਰਾਜਬੀਰ ਸਿੰਘ ਨੇ ਸਾਰੀ ਘਟਨਾ ਰਿਕਾਰਡ ਕੀਤੀ। ਹਮਲਾ ਕਰਨ ਤੋਂ ਬਾਅਦ ਦੋਸ਼ੀ ਲਗਭਗ ਤਿੰਨ ਤੋਂ ਚਾਰ ਘੰਟੇ ਤੱਕ ਖੇਤਾਂ ‘ਚ ਖੜ੍ਹੀ ਕਣਕ ‘ਚ ਲੁਕੇ ਰਹੇ।

ਐਸਐਸਪੀ ਨੇ ਅੱਗੇ ਦੱਸਿਆ ਕਿ ਇਸ ਉਪਰੰਤ ਦੋਸ਼ੀਆਂ ਨੇ ਸਬੂਤ ਨਸ਼ਟ ਕਰਨ ਲਈ ਪੁਲਿਸ ਥਾਣੇ ਤੋਂ ਲਗਭਗ ਇੱਕ ਕਿਲੋਮੀਟਰ ਦੂਰ ਇੱਕ ਨਾਲੇ ਵਿੱਚ ਆਪਣੇ ਕੱਪੜੇ ਸੁੱਟ ਦਿੱਤੇ ਅਤੇ ਸਵੇਰੇ 5 ਵਜੇ ਦੇ ਕਰੀਬ ਆਪਣਾ ਮੋਟਰਸਾਈਕਲ ਲੈ ਕੇ ਮੌਕੇ ਤੋਂ ਭੱਜ ਗਏ।

ਇਸ ਸਬੰਧ ਵਿੱਚ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਤੇ 5; ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 13, 16, 18 ਅਤੇ 19; ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 61(1), 61(2), 3 (5) ਅਤੇ 324 (4); ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਐਫਆਈਆਰ ਨੰ. 56 ਮਿਤੀ 30.03.2026 ਦਰਜ ਹੈ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

by Ranjit Singh
June 9, 2026
0

International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ ਨਵੀਂ ਦਿੱਲੀ, 9 ਜੂਨ...

Big News: ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ

Big News: ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ

by Ranjit Singh
June 9, 2026
0

Big News: ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ - ਧਾਰਾ 144 ਲਾਗੂ 5 ਅਗਸਤ 2026 ਤੱਕ ਰਹੇਗੀ ਪ੍ਰਭਾਵੀ ਪਟਿਆਲਾ, 9...

Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

by Ranjit Singh
June 9, 2026
0

Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) – ਪੰਜਾਬ ਕੈਬਨਿਟ ਦੀ ਇਕ ਅਹਿਮ...

Cricket: ਪੜ੍ਹੋ ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
June 9, 2026
0

Cricket: ਪੜ੍ਹੋ ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? - ਰੁਤੁਰਾਜ ਗਾਇਕਵਾੜ ਨੇ ਸੈਂਕੜਾ ਲਗਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

by Ranjit Singh
June 9, 2026
0

International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ ਨਵੀਂ ਦਿੱਲੀ, 9 ਜੂਨ...

Most Popular

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

by Ranjit Singh
4 days ago
0

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ 'ਤੇ ਲਾਈ ਮੋਹਰ - ਆਮਿਰ ਖਾਨ 5 ਜੁਲਾਈ ਨੂੰ ਪ੍ਰੇਮਿਕਾ ਗੌਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 