SKM ਨੇ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਮੰਗਿਆ ਸਮਾਂ
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਐੱਸਕੇਐੱਮ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (SKM) ਨੇ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਦੀ ਮੰਗ ਕਰਦਿਆਂ ਇਕ ਪੱਤਰ ਲਿਖਿਆ ਹੈ SKM ਜਲਦ ਹੀ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਸਕਦਾ ਹੈ।
SKM ਵੱਲੋਂ ਲਿਖੇ ਪੱਤਰ ‘ਚ ਉਨ੍ਹਾਂ ਕਿਹਾ ਕਿ “SKM ਦਾ ਵਫ਼ਦ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਜਾਰੀ ਪ੍ਰਦਰਸ਼ਨ ਅਤੇ ਨਾਜ਼ੁਕ ਸਥਿਤੀ ਬਾਰੇ ਚਿੰਤਾਵਾਂ ਸਾਂਝਾ ਕਰਨ ਲਈ ਰਾਸ਼ਟਰਪਤੀ ਨਾਲ ਇੱਕ ਛੇਤੀ ਮੁਲਾਕਾਤ ਲਈ ਸਮੇ ਦੀ ਮੰਗ ਦੀ ਬੇਨਤੀ ਕਰਦਾ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚਾ ਦੀ ਕਿਸਾਨ ਭਵਨ ਵਿੱਚ ਮੀਟਿੰਗ ਵੀ ਹੋਈ ਸੀ। ਜਿਸ ਤੋਂ ਬਾਅਦ ਕਿਸਾਨ ਸੰਗਠਨ ਐਸਕੇਐਮ ਨੇ ਐਲਾਨ ਕੀਤਾ ਸੀ ਕਿ ਅਸੀਂ ਭਾਰਤ ਦੇ ਰਾਸ਼ਟਰਪਤੀ ਜਾਂ ਖੇਤੀਬਾੜੀ ਮੰਤਰੀ ਨਾਲ ਸੰਪਰਕ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਵੀ ਹੋ ਜਾਂਦਾ ਹੈ ਤਾਂ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਇਸ ਸਮੇਂ ਸਥਿਤੀ ਬਹੁਤ ਨਾਜ਼ੁਕ ਬਣੀ ਹੋਈ ਹੈ, ਇਸ ਲਈ ਸਰਕਾਰ ਨੂੰ ਜਲਦੀ ਕੋਈ ਰਾਹ ਲੱਭ ਕੇ ਸਾਡੀਆਂ ਸਮੱਸਿਆਵਾਂ ਦਾ ਹੱਲ ਕੱਢਣਾ ਚਾਹੀਦਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/