South Superstar : ਰਜਨੀਕਾਂਤ ਤੇ ਧਨੁਸ਼ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
– ਮੌਕੇ ਤੇ ਪੁੱਜੀ ਪੁਲਿਸ ਅਤੇ ਬੰਬ ਸਕੁਐਡ ਟੀਮ
ਨਵੀ ਦਿੱਲੀ, 29 ਅਕਤੂਬਰ 2025 (ਵਿਸ਼ਵ ਵਾਰਤਾ): ਸਾਊਥ ਦੇ ਸੁਪਰਸਟਾਰ ਰਜਨੀਕਾਂਤ ਅਤੇ ਉਨ੍ਹਾਂ ਦੇ ਸਾਬਕਾ ਜਵਾਈ ਧਨੁਸ਼ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਧਮਕੀ ਭਰੇ ਈਮੇਲ ਮਿਲੇ ਹਨ ਜਿਸ ਵਿੱਚ ਕਿਹਾ ਗਿਆ ਕਿ ਉਨ੍ਹਾਂ ਦੇ ਘਰਾਂ ਵਿੱਚ ਬੰਬ ਰੱਖੇ ਗਏ ਹਨ। ਚੇਨਈ ਪੁਲਿਸ ਨੂੰ ਇੱਕ ਈਮੇਲ ਮਿਲੀ ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਸੁਪਰਸਟਾਰ ਰਜਨੀਕਾਂਤ ਅਤੇ ਅਦਾਕਾਰ ਧਨੁਸ਼ ਦੇ ਘਰਾਂ ‘ਚ ਬੰਬ ਲਗਾਏ ਗਏ ਹਨ।
ਈਮੇਲ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਹਰਕਤ ਵਿੱਚ ਆ ਗਈ। ਬੰਬ ਖੋਜ ਅਤੇ ਨਿਰੋਧਕ ਟੀਮਾਂ ਨੂੰ ਸਾਰੀਆਂ ਥਾਵਾਂ ‘ਤੇ ਭੇਜਿਆ ਗਿਆ। ਪੁਲਿਸ ਨੇ ਰਜਨੀਕਾਂਤ ਅਤੇ ਧਨੁਸ਼ ਦੇ ਘਰਾਂ ਦੇ ਨਾਲ-ਨਾਲ ਦੱਸੇ ਗਏ ਹੋਰ ਸਥਾਨਾਂ ਦੀ ਵੀ ਤਲਾਸ਼ੀ ਲਈ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੂੰ ਕਿਸੇ ਵੀ ਥਾਂ ‘ਤੇ ਕੁਝ ਵੀ ਸ਼ੱਕੀ ਨਹੀਂ ਮਿਲਿਆ। ਅਧਿਕਾਰੀਆਂ ਨੇ ਕਿਹਾ ਕਿ ਇਹ ਧਮਕੀ ਫਰਜ਼ੀ ਸੀ। ਰਜਨੀਕਾਂਤ ਦੇ ਸੁਰੱਖਿਆ ਸਟਾਫ਼ ਨੇ ਇਹ ਵੀ ਕਿਹਾ ਕਿ ਕੋਈ ਅਜਨਬੀ ਘਰ ‘ਚ ਨਹੀਂ ਆਇਆ ਸੀ ਅਤੇ ਇਹ ਫੇਕ ਈਮੇਲ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























