Speaker ਓਮ ਬਿਰਲਾ ਵਿਰੁੱਧ ਅਵਿਸ਼ਵਾਸ ਪ੍ਰਸਤਾਵ ਰੱਦ
ਨਵੀ ਦਿੱਲੀ, 11 ਮਾਰਚ (ਵਿਸ਼ਵ ਵਾਰਤਾ) – ਲੋਕ ਸਭਾ ਵਿੱਚ ਬੁੱਧਵਾਰ ਨੂੰ ਸਪੀਕਰ ਓਮ ਬਿਰਲਾ ਨੂੰ ਅਹੁਦੇ ਤੋਂ ਹਟਾਉਣ ਵਾਲਾ ਅਵਿਸ਼ਵਾਸ ਪ੍ਰਸਤਾਵ ਆਵਾਜ਼ੀ ਮਤ ਨਾਲ ਖਾਰਜ ਹੋ ਗਿਆ। ਉਨ੍ਹਾਂ ‘ਤੇ ਸਦਨ ਦੀ ਕਾਰਵਾਈ ਦੌਰਾਨ ਪੱਖਪਾਤ ਕਰਨ ਦਾ ਦੋਸ਼ ਸੀ।
ਅਵਿਸ਼ਵਾਸ ਪ੍ਰਸਤਾਵ ‘ਤੇ ਲੋਕ ਸਭਾ ਵਿੱਚ ਦੋ ਦਿਨਾਂ ਤੱਕ ਬਹਿਸ ਹੋਈ। ਲੋਕ ਸਭਾ ਵਿੱਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਸਪੀਕਰ ਦਾ ਬਚਾਅ ਕੀਤਾ ਅਤੇ ਵਿਰੋਧੀ ਧਿਰ ‘ਤੇ ਜੰਮ ਕੇ ਹਮਲਾ ਬੋਲਿਆ ਅਤੇ ਅੰਤ ਵਿੱਚ ਪ੍ਰਸਤਾਵ ਆਵਾਜ਼ੀ ਮਤ ਨਾਲ ਖਾਰਜ ਕਰ ਦਿੱਤਾ ਗਿਆ। ਇਸ ਪ੍ਰਸਤਾਵ ਦੇ ਖਾਰਜ ਹੋਣ ਤੋਂ ਬਾਅਦ ਹੁਣ ਓਮ ਬਿਰਲਾ ਲੋਕ ਸਭਾ ਦੇ ਸਪੀਕਰ ਬਣੇ ਰਹਿਣਗੇ।
ਇਸ ਦੌਰਾਨ ਵਿਰੋਧੀ ਧਿਰ ਵੱਲੋਂ ਜ਼ੋਰਦਾਰ ਹੰਗਾਮਾ ਹੋਇਆ, ਉੱਥੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਤੋਂ ਪਹਿਲਾਂ ਵਿਰੋਧੀ ਧਿਰ ‘ਤੇ ਕਰਾਰਾ ਹਮਲਾ ਵੀ ਬੋਲਿਆ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਕਈ ਅਹਿਮ ਮੁੱਦਿਆਂ ‘ਤੇ ਬੋਲਦੇ ਹੀ ਨਹੀਂ ਹਨ।
ਉਨ੍ਹਾਂ ਕਿਹਾ ਕਿ 17ਵੀਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਹਾਜ਼ਰੀ ਸਿਰਫ਼ 51 ਫ਼ੀਸਦੀ ਰਹੀ ਹੈ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ ਗਾਂਧੀ ਦੀਆਂ ਵਿਦੇਸ਼ ਯਾਤਰਾਵਾਂ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਬਜਟ ਸੈਸ਼ਨ ਜਾਂ ਕੋਈ ਮਹੱਤਵਪੂਰਨ ਸੈਸ਼ਨ ਆਉਂਦਾ ਹੈ ਤਾਂ ਉਹ ਵਿਦੇਸ਼ ਵਿੱਚ ਹੁੰਦੇ ਹਨ। ਕਈ ਅਹਿਮ ਬਿੱਲਾਂ ‘ਤੇ ਚਰਚਾ ਦੌਰਾਨ ਉਹ ਸਦਨ ਵਿੱਚੋਂ ਗ਼ੈਰ-ਹਾਜ਼ਰ ਰਹਿੰਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























