– ਪ੍ਰੈਸ ਐਸੋਸੀਏਸ਼ਨ ਵੱਲੋਂ ਬੂਟੇ ਵੰਡ ਕੇ ਮਨਾਈ ਗਰੀਨ ਦੀਵਾਲੀ ਦੀ ਸੰਧਵਾਂ ਨੇ ਕੀਤੀ ਸ਼ਲਾਘਾ
ਕੋਟਕਪੂਰਾ 1 ਨਵੰਬਰ 2024 ( ਵਿਸ਼ਵ ਵਾਰਤਾ)- ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ(SPEAKER SANDHAWAN) ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ’ਤੇ ਸਮੂਹ ਜਿਲ੍ਹਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀ ਅਤੇ ਖੁਸ਼ੀਆਂ ਦਾ ਤਿਉਹਾਰ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਲੋਕ ਇਸੇ ਤਰ੍ਹਾਂ ਹੀ ਖੁਸ਼ੀਆਂ ਦੇ ਰੰਗ ਵਿਚ ਰੰਗੇ ਰਹਿਣ। ਸੰਧਵਾਂ ਨੇ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸੱਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਣਾਉਣ ਲਈ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲੀ ਵੀ ਕੀਤੀ।
ਸਪੀਕਰ ਸੰਧਵਾਂ (Speaker Sandhawan) ਨੇ ਦੀਵਾਲੀ ਦਾ ਤਿਉਹਾਰ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਮਿਹਨਤਕਸ਼, ਕਿਰਤੀ, ਗਰੀਬਾਂ ਅਤੇ ਲੋੜਵੰਦਾਂ ਨੂੰ ਮਠਿਆਈਆਂ ਵੰਡ ਕੇ ਮਨਾਇਆ। ਇਸ ਮੌਕੇ ਉਨਾਂ ਲੋਕਾਂ ਨੂੰ ਵਧਾਈਆਂ ਦਿੱਤੀਆਂ ਅਤੇ ਉਨਾਂ ਉਨ੍ਹਾਂ ਨਾਲ ਗੱਲਬਾਤ ਕੀਤੀ । ਉਨ੍ਹਾਂ ਕਿਹਾ ਕਿ ਮੇਰੀ ਦਿਲੀ ਇੱਛਾ ਇਹੀ ਸੀ ਕਿ ਮੈਂ ਦੀਵਾਲੀ ਦਾ ਤਿਉਹਾਰ ਉਨ੍ਹਾਂ ਲੋਕਾਂ ਨਾਲ ਮਨਾਵਾਂ ਜਿਹੜੇ ਦੀਵਾਲੀ ਵਾਲੇ ਦਿਨ ਵੀ ਕਿਰਤ ਕਰਦੇ ਹਨ ਅਤੇ ਇਸ ਦਿਨ ਵੀ ਖੁਦ ਨੂੰ ਵਿਹਲਾ ਨਹੀਂ ਰਹਿਣ ਦਿੰਦੇ ਅਰਥਾਤ ਹਮੇਸ਼ਾਂ ਖ਼ੁਦ ਨੂੰ ਕਿਰਤ ਨਾਲ ਜੁੜਿਆ ਹੋਇਆ ਰੱਖ ਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣਦੇ ਹਨ।
ਸਪੀਕਰ ਸੰਧਵਾਂ ਨੇ ਦੀਵਾਲੀ ਦੀ ਖੁਸ਼ੀ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਪੱਤਰਕਾਰ ਨਾਲ ਇੱਕ ਚਾਹ ਪਾਰਟੀ ਦਾ ਪ੍ਰੋਗਰਾਮ ਵੀ ਰੱਖਿਆ, ਜਿਸ ਵਿਚ ਸਮੂਹ ਪੱਤਰਕਾਰ ਭਾਈਚਾਰੇ ਨੇ ਵੀ ਸ਼ਮੂਲੀਅਤ ਕੀਤੀ । ਉਨ੍ਹਾਂ ਕਿਹਾ ਕਿ ਪ੍ਰੈਸ ਐਸੋਸੀਏਸ਼ਨ ਕੋਟਕਪੂਰਾ ਵੱਲੋਂ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ ਕਿ ਦੀਵਾਲੀ ਦਾ ਤਿਉਹਾਰ ਬੂਟੇ ਵੰਡ ਕੇ ਮਨਾਇਆ ਗਿਆ ਹੈ ਤੇ ਉਨ੍ਹਾਂ ਵੱਲੋਂ ਦੀਵਾਲੀ ਦੇ ਸ਼ੁੱਭ ਦਿਹਾੜੇ ਵਾਤਾਵਰਣ ਨੂੰ ਸੁੱਧ ਰੱਖਣ ਦਾ ਸੁਨੇਹਾ ਦਿੱਤਾ। ਉਨ੍ਹਾ ਕਿਹਾ ਕਿ ਦੀਵਾਲੀ ਤੇ ਭਗਵਾਨ ਸ਼੍ਰੀ ਰਾਮ ਵਾਤਾਵਰਣ ਦੀ ਸ਼ੁੱਧਤਾ ਤੋ ਹੀ ਪ੍ਰਸੰਨ ਹੋਣਗੇ ਨਾ ਕਿ ਪ੍ਰਦੂਸ਼ਣ ਫੈਲਾਉਣ ਨਾਲ। ਇਸ ਮੌਕੇ ਉਨ੍ਹਾਂ ਨੇ ਮੀਡੀਆ ਦੇ ਸਾਥੀਆਂ ਅਤੇ ਜਿਲ੍ਹਾ ਵਾਸੀਆਂ ਨੂੰ ਦੀਵਾਲੀ ਦੇ ਸ਼ੁੱਭ ਦਿਹਾੜੇ ਦੀਆਂ ਦਿਲ ਦੀਆਂ ਗਹਿਰਾਈਆਂ ਤੋਂ ਵਧਾਈਆਂ ਦਿੱਤੀਆਂ।
SPEAKER SANDHAWAN