Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ
ਅੰਮ੍ਰਿਤਸਰ, 15 ਸਤੰਬਰ (ਵਿਸ਼ਵ ਵਾਰਤਾ): ਚੀਨ ਵਿੱਚ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ ਜਿੱਤਣ ਤੋਂ ਬਾਅਦ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਅੱਜ ਗੋਲਡ ਮੈਡਲ ਅਤੇ ਟਰਾਫੀ ਨਾਲ ਭਾਰਤ ਪਰਤ ਆਈ। ਟੀਮ ਦੇ ਅੰਮ੍ਰਿਤਸਰ ਏਅਰਪੋਰਟ ਪਹੁੰਚਣ ’ਤੇ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਚੀਨ ਵਿੱਚ ਕਰਵਾਏ ਗਏ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਵਿੱਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਕੇ ਖਿਤਾਬ ਆਪਣੇ ਨਾਮ ਕੀਤਾ ਸੀ। ਇਸ ਜਿੱਤ ਨਾਲ ਭਾਰਤ ਨੇ ਜੂਨੀਅਰ ਏਸ਼ੀਆ ਕੱਪ ਦਾ ਆਪਣਾ ਛੇਵਾਂ ਖਿਤਾਬ ਜਿੱਤਿਆ ਹੈ।
ਏਸ਼ੀਆ ਕੱਪ ਦੀ ਟਰਾਫੀ ਨਾਲ ਭਾਰਤ ਪਰਤੀ ਟੀਮ ਦੇ ਖਿਡਾਰੀਆਂ ਦੇ ਚਿਹਰਿਆਂ ’ਤੇ ਜਿੱਤ ਦੀ ਖੁਸ਼ੀ ਸਾਫ਼ ਦਿਖਾਈ ਦਿੱਤੀ। ਅੰਮ੍ਰਿਤਸਰ ਏਅਰਪੋਰਟ ’ਤੇ ਟੀਮ ਦੇ ਸਵਾਗਤ ਲਈ ਖਾਸ ਪ੍ਰਬੰਧ ਕੀਤੇ ਗਏ ਸਨ। ਇਸ ਚੈਂਪੀਅਨ ਟੀਮ ਵਿੱਚ ਪੰਜਾਬ ਅਤੇ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਵੀ ਮਹੱਤਵਪੂਰਨ ਯੋਗਦਾਨ ਪਾਇਆ। ਭਾਰਤੀ ਹਾਕੀ ਖਿਡਾਰੀ ਹਾਰਦਿਕ ਸਿੰਘ ਦੇ ਭਰਾ ਮਨਮੀਤ ਸਿੰਘ ਰਾਏ, ਪ੍ਰਭਦੀਪ ਸਿੰਘ, ਲਵਨੂਰ ਸਿੰਘ ਅਤੇ ਗੁਰਸੇਵਕ ਸਿੰਘ ਵੀ ਜੇਤੂ ਟੀਮ ਦਾ ਹਿੱਸਾ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























