Sports: ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ: ਸ਼ੁਭਮਨ ਗਿੱਲ ਬਾਹਰ
ਨਵੀਂ ਦਿੱਲੀ, 20 ਦਸੰਬਰ 2025 (ਵਿਸ਼ਵ ਵਾਰਤਾ) – ਟੀ-20 ਵਿਸ਼ਵ ਕੱਪ 2026 (Sports) ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ਨੀਵਾਰ ਨੂੰ, ਮੁੰਬਈ ਵਿੱਚ ਬੀਸੀਸੀਆਈ ਹੈੱਡਕੁਆਰਟਰ ਵਿਖੇ, ਸਕੱਤਰ ਦੇਵਜੀਤ ਸੈਕੀਆ ਨੇ ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਕਪਤਾਨ ਸੂਰਿਆਕੁਮਾਰ ਯਾਦਵ ਦੀ ਮੌਜੂਦਗੀ ਵਿੱਚ ਟੀਮ ਦਾ ਐਲਾਨ ਕੀਤਾ।

ਅਕਸ਼ਰ ਪਟੇਲ ਨੂੰ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਈਸ਼ਾਨ ਸਿੰਘ ਅਤੇ ਰਿੰਕੂ ਸਿੰਘ ਨੂੰ ਬਦਲ ਵਜੋਂ ਚੁਣਿਆ ਗਿਆ ਹੈ। ਸੰਜੂ ਸੈਮਸਨ ਵੀ ਟੀਮ ਦਾ ਹਿੱਸਾ ਹਨ। ਟੀਮ 11 ਜਨਵਰੀ ਤੋਂ ਨਿਊਜ਼ੀਲੈਂਡ ਵਿਰੁੱਧ ਤਿੰਨ ਮੈਚਾਂ ਦੀ ਇੱਕ ਰੋਜ਼ਾ ਅਤੇ ਪੰਜ ਮੈਚਾਂ ਦੀ ਟੀ-20 ਲੜੀ ਵਿੱਚ ਵੀ ਹਿੱਸਾ ਲਵੇਗੀ।
ਵਿਸ਼ਵ ਕੱਪ ਲਈ ਭਾਰਤੀ ਟੀਮ
ਸੂਰਿਆਕੁਮਾਰ ਯਾਦਵ (ਕਪਤਾਨ), ਅਕਸ਼ਰ ਪਟੇਲ (ਉਪ-ਕਪਤਾਨ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਸੰਜੂ ਸੈਮਸਨ, ਹਾਰਦਿਕ ਪੰਡਯਾ, ਰਿੰਕੂ ਸਿੰਘ, ਸ਼ਿਵਮ ਦੂਬੇ, ਕੁਲਦੀਪ ਯਾਦਵ, ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ ਅਤੇ ਈਸ਼ਾਨ ਕਿਸ਼ਨ।
ਭਾਰਤ ਆਪਣੀ ਵਿਸ਼ਵ ਕੱਪ (Sports) ਮੁਹਿੰਮ ਦੀ ਸ਼ੁਰੂਆਤ 7 ਫਰਵਰੀ ਨੂੰ ਮੁੰਬਈ ਵਿੱਚ ਅਮਰੀਕਾ ਵਿਰੁੱਧ ਕਰੇਗਾ। ਇਸ ਤੋਂ ਬਾਅਦ 12 ਫਰਵਰੀ ਨੂੰ ਦਿੱਲੀ ਵਿੱਚ ਨਾਮੀਬੀਆ, 15 ਫਰਵਰੀ ਨੂੰ ਕੋਲੰਬੋ ਵਿੱਚ ਪਾਕਿਸਤਾਨ ਅਤੇ 18 ਫਰਵਰੀ ਨੂੰ ਅਹਿਮਦਾਬਾਦ ਵਿੱਚ ਨੀਦਰਲੈਂਡ ਵਿਰੁੱਧ ਮੈਚ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























