Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ
– ਮੰਗਣੀ 15 ਮਹੀਨੇ ਪਹਿਲਾਂ ਹੋਈ ਸੀ
ਨਵੀਂ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ): ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਪ੍ਰਿਆ ਸਰੋਜ ਅਤੇ ਕ੍ਰਿਕਟਰ ਰਿੰਕੂ ਸਿੰਘ ਦੇ ਵਿਆਹ ਦੀ ਤਾਰੀਖ਼ ਤੈਅ ਹੋ ਗਈ ਹੈ। ਇਹ ਜੋੜਾ 4 ਦਸੰਬਰ ਨੂੰ ਲਖਨਊ ਦੇ ਰਮਾਦਾ ਹੋਟਲ ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇਗਾ। ਵਿਆਹ ਦੀ ਤਾਰੀਖ਼ ਤੈਅ ਹੋਣ ਤੋਂ ਬਾਅਦ, ਦੋਵੇਂ ਪਰਿਵਾਰ ਵਿਆਹ ਦੀਆਂ ਤਿਆਰੀਆਂ ਵਿੱਚ ਰੁੱਝ ਗਏ ਹਨ।
ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਨਜ਼ਦੀਕੀ ਰਿਸ਼ਤੇਦਾਰਾਂ ਅਤੇ ਖਾਸ ਮਹਿਮਾਨਾਂ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਰਿੰਕੂ ਸਿੰਘ ਭਾਰਤੀ ਕ੍ਰਿਕਟ ਟੀਮ ਦਾ ਇੱਕ ਜਾਣਿਆ-ਪਛਾਣਿਆ ਖਿਡਾਰੀ ਹੈ। ਪ੍ਰਿਆ ਸਰੋਜ ਉੱਤਰ ਪ੍ਰਦੇਸ਼ ਦੇ ਮਛਲੀਸ਼ਹਿਰ ਤੋਂ ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਹੈ।
8 ਜੂਨ, 2025 ਨੂੰ, ਕ੍ਰਿਕਟਰ ਰਿੰਕੂ ਸਿੰਘ ਅਤੇ ਸਮਾਜਵਾਦੀ ਪਾਰਟੀ ਦੀ ਸੰਸਦ ਮੈਂਬਰ ਪ੍ਰਿਆ ਸਰੋਜ ਦੀ ਰਿੰਗ ਸੈਰੇਮਨੀ ਲਖਨਊ ਦੇ ਸੈਂਟਰਮ ਹੋਟਲ ਵਿੱਚ ਹੋਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























