Sports: ਚੰਡੀਗੜ੍ਹ ਏਅਰਪੋਰਟ ‘ਤੇ ਵਿਸ਼ਵ ਚੈਂਪੀਅਨ ਧੀਆਂ ਦਾ ਸ਼ਾਨਦਾਰ ਸਵਾਗਤ
– ਅਮਨਜੋਤ ਅਤੇ ਹਰਲੀਨ ਨੂੰ ਦੇਖਣ ਲਈ ਭਾਰੀ ਭੀੜ ਇਕੱਠੀ
– ਮੋਹਾਲੀ ਵਿੱਚ ਹਵਾਈ ਅੱਡੇ ਤੋਂ ਘਰ ਤੱਕ ਹੋਵੇਗਾ ਰੋਡ ਸ਼ੋਅ
ਮੋਹਾਲੀ, 7 ਨਵੰਬਰ 2025 (ਵਿਸ਼ਵ ਵਾਰਤਾ) – ਮਹਿਲਾ ਵਿਸ਼ਵ ਕੱਪ ਜਿੱਤਣ ਵਾਲੀਆਂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਨਾਂ (Sports) ਹਰਲੀਨ ਦਿਓਲ ਅਤੇ ਅਮਨਜੋਤ ਕੌਰ ਦਾ ਘਰ ਵਾਪਸੀ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਹਰਲੀਨ ਅਤੇ ਅਮਨਜੋਤ ਸ਼ੁੱਕਰਵਾਰ ਸਵੇਰੇ ਚੰਡੀਗੜ੍ਹ ਹਵਾਈ ਅੱਡੇ ‘ਤੇ ਉਤਰੀਆਂ। ਪਰਿਵਾਰ ਅਤੇ ਪ੍ਰਸ਼ੰਸਕਾਂ ਦੀ ਵੱਡੀ ਭੀੜ ਨੇ ਦੋਵਾਂ ਖਿਡਾਰਨਾਂ ਦਾ ਸਵਾਗਤ ਕੀਤਾ। ਪੰਜਾਬ ‘ਆਪ’ ਸਰਕਾਰ ਦੇ ਮੰਤਰੀ ਹਰਪਾਲ ਚੀਮਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਮੀਤ ਹੇਅਰ ਵੀ ਪਹੁੰਚੇ।

ਅਮਨਜੋਤ ਅਤੇ ਹਰਲੀਨ ਨੂੰ ਫੁੱਲਾਂ ਅਤੇ ਪੋਸਟਰਾਂ ਨਾਲ ਸਜਾਈ ਇੱਕ ਖੁੱਲ੍ਹੀ ਜੀਪ ਵਿੱਚ ਚੰਡੀਗੜ੍ਹ ਹਵਾਈ ਅੱਡੇ ਤੋਂ ਮੋਹਾਲੀ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਖਿਡਾਰੀਆਂ ਨਾਲ ਗੱਲਬਾਤ ਕਰ ਚੁੱਕੇ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮਹਿਲਾ ਟੀਮ ਨੂੰ ਮਿਲ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























