• Latest
  • Trending
Sri Akal Takht Sahib ਦੇ ਜਥੇਦਾਰ ਨੇ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਤਲਬ

Sri Akal Takht Sahib ਦੇ ਜਥੇਦਾਰ ਨੇ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਤਲਬ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

43 minutes ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

2 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

3 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

3 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

4 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

5 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

6 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

7 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Sri Akal Takht Sahib ਦੇ ਜਥੇਦਾਰ ਨੇ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਤਲਬ

July 26, 2025
in ਖਬਰਾਂ, ਧਾਰਮਿਕ, ਪੰਜਾਬ
Sri Akal Takht Sahib ਦੇ ਜਥੇਦਾਰ ਨੇ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਤਲਬ

Breaking

Sri Akal Takht Sahib ਦੇ ਜਥੇਦਾਰ ਨੇ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਤਲਬ

ਸ੍ਰੀ ਅੰਮ੍ਰਿਤਸਰ, 26 ਜੁਲਾਈ 2025 (ਵਿਸ਼ਵ ਵਾਰਤਾ) – ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਮਿਤੀ 1 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਲਬ ਕੀਤਾ ਹੈ।

Sri Akal Takht Sahib
Sri Akal Takht Sahib

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ (Sri Akal Takht Sahib) ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਹੈ ਅਤੇ ਨਾ ਹੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਖਿਮਾ ਜਾਚਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੰਵਿਧਾਨਕ ਅਹੁਦਿਆਂ ਉੱਤੇ ਕਾਰਜ ਕਰ ਰਹੀਆਂ ਸ਼ਖ਼ਸੀਅਤਾਂ ਦੀ ਸਮਾਜ ਪ੍ਰਤੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ ਅਤੇ ਪੰਜਾਬ ਸਰਕਾਰ ਦੇ ਅਹੁਦੇਦਾਰਾਂ ਵੱਲੋਂ ਸੰਜੀਦਾ ਮਸਲੇ ਉੱਤੇ ਹੁਣ ਤੱਕ ਚੁੱਪ ਰਹਿਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਗੁਰੂ ਸਾਹਿਬ ਨਾਲ ਸਬੰਧਤ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਰੱਖੇ ਗਏ ਸਮਾਗਮ ਅੰਦਰ ਨਾਚ-ਗਾਣੇ ਅਤੇ ਮਨੋਰੰਜਨ ਨਾਲ ਸ਼ੁਰੂਆਤ ਕੀਤੀ ਗਈ ਹੋਵੇ, ਜੋ ਕਿ ਬਰਦਾਸ਼ਤਯੋਗ ਨਹੀਂ।

ਜਥੇਦਾਰ ਗੜਗੱਜ ਨੇ ਕਿਹਾ ਕਿ ਮਿਤੀ 1 ਅਗਸਤ 2025 ਨੂੰ ਪੰਥਕ ਅਤੇ ਧਾਰਮਿਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾ ਰਹੀ ਹੈ ਅਤੇ ਇਸੇ ਦਿਨ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਡਾਇਰੈਕਟਰ ਜਸਵੰਤ ਸਿੰਘ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਦੇ ਖਿਲਾਫ਼ ਵੀ ਸ਼ਿਕਾਇਤਾਂ ਪੁੱਜੀਆਂ ਹਨ ਜੋ ਬੀਤੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਰੱਖ ਕੇ ਖਿਮਾ ਜਾਚਨਾ ਕਰ ਗਿਆ ਹੈ, ਜਿਸ ਉੱਤੇ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਆਪਣਾ ਪੱਖ ਰੱਖਣ ਲਈ ਪੇਸ਼ ਹੋਣ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSri Akal Takht Sahibtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

by Ranjit Singh
3 weeks ago
0

Chandigarh 'ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 22 ਵਿੱਚ 17...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 