• Latest
  • Trending
ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

3 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

2 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

3 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

3 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

5 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

5 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

5 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

6 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Sunday, November 8, 2026
No Result
View All Result
21 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

July 30, 2026
in ਖਬਰਾਂ, ਪੰਜਾਬ
ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ

– ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਸਿੱਖ ਮਾਹਰਾਂ ਦੀ ਕਮੇਟੀ ਗਠਤ

-ਪੰਜਾਬ ਸਰਕਾਰ ਦੋ ਮਹੀਨਿਆਂ ਦੇ ਵਿੱਚ-ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਠਤ ਕਮੇਟੀ ਨਾਲ ਤਾਲਮੇਲ ਕਰਕੇ ਕਾਨੂੰਨ ਸਬੰਧੀ ਬਣਾਏ ਸਹਿਮਤੀ- ਜਥੇਦਾਰ ਗੜਗੱਜ

ਸ੍ਰੀ ਅੰਮ੍ਰਿਤਸਰ, 30 ਜੁਲਾਈ (ਵਿਸ਼ਵ ਵਾਰਤਾ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਸਬੰਧੀ ਕਾਨੂੰਨ ਬਾਰੇ ਪੰਜਾਬ ਸਰਕਾਰ ਵੱਲੋਂ ਬੀਤੇ ਕੱਲ੍ਹ ਸੌਂਪੇ ਗਏ ਜਵਾਬ ਬਾਰੇ ਕਿਹਾ ਕਿ ਸਰਕਾਰ ਦੇ ਜਵਾਬ ਤੋਂ ਇਹ ਸਪੱਸ਼ਟ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੀ ਗਈ ਭਾਵਨਾ ਅਨੁਸਾਰ ਕਾਨੂੰਨ ਵਿੱਚ ਵਧੇਰੀ ਸੋਧ ਕਰਨ ਨੂੰ ਤਿਆਰ ਨਹੀਂ ਹੈ।

ਉਨ੍ਹਾਂ ਕਿਹਾ ਕਿ 29 ਜੂਨ 2026 ਨੂੰ ਪੰਜਾਬ ਵਿਧਾਨ ਸਭਾ ਦੇ ਸਿੱਖ ਵਿਧਾਇਕ ਅਤੇ ਕੈਬਨਿਟ ਮੰਤਰੀ ਅਕਾਲ ਤਖ਼ਤ ਸਾਹਿਬ ਵਿਖੇ ਜੋ ਸਹਿਮਤੀ ਦੇ ਕੇ ਗਏ ਸਨ, ਸਰਕਾਰ ਦੇ ਜਵਾਬ ਵਿੱਚ ਉਸ ਦੀ ਭਾਵਨਾ ਪੂਰੀ ਨਹੀਂ ਹੁੰਦੀ। ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੇ ਇਤਰਾਜ਼ਾਂ ਅਤੇ ਨੁਕਤਿਆਂ ਵਿੱਚੋਂ ਕੇਵਲ ਇੱਕ ਗੱਲ ਹੀ ਮੰਨੀ ਹੈ ਜਦਕਿ ਬਾਕੀਆਂ ਉੱਤੇ ਅਜੇ ਵੀ ਅੜੀਅਲ ਰਵੱਈਆ ਅਖਤਿਆਰ ਕੀਤਾ ਹੈ ਅਤੇ ਜਵਾਬ ਭੇਜਣ ਤੋਂ ਪਹਿਲਾਂ ਸਰਕਾਰ ਨੇ ਸਮੇਂ ਸਿਰ ਤਾਲਮੇਲ ਦਾ ਰਾਹ ਵੀ ਨਹੀਂ ਖੋਲ੍ਹਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭੇਜਿਆ ਗਿਆ ਜਵਾਬ ਤਸੱਲੀਬਖਸ਼ ਨਹੀਂ ਹੈ, ਇਸ ਲਈ ਇਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਾਨੂੰਨ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਅਗਾਂਹ ਗੱਲ ਵਧਾਉਣੀ ਹੈ ਤਾਂ ਇਸ ਲਈ ਇੱਕ ਕਮੇਟੀ ਗਠਤ ਕੀਤੀ ਗਈ ਹੈ, ਜਿਸ ਵਿੱਚ ਜਸਟਿਸ (ਸੇਵਾਮੁਕਤ) ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾਮੁਕਤ) ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ. ਕੇਹਰ ਸਿੰਘ ਪਟਿਆਲਾ, ਪ੍ਰੋ. ਜਗਮੋਹਨ ਸਿੰਘ ਲੁਧਿਆਣਾ ਅਤੇ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਬ-ਦਫ਼ਤਰ ਵਿਖੇ ਸਕੱਤਰ ਲਖਵੀਰ ਸਿੰਘ ਕੋਆਰਡੀਨੇਟਰ ਵਜੋਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣਾਈ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਕਾਨੂੰਨ ਸਬੰਧੀ ਸਹਿਮਤੀ ਬਣਾ ਲਵੇ ਅਤੇ ਇਹ ਕਾਰਜ ਦੋ ਮਹੀਨਿਆਂ ਦੇ ਵਿੱਚ-ਵਿੱਚ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਵਾਦ ਦਾ ਰਾਹ ਅਜੇ ਵੀ ਖੁੱਲ੍ਹਾ ਹੈ ਪਰ ਸਰਕਾਰ ਸਾਫ਼ ਨਿਯਤ ਨਾਲ ਅੱਗੇ ਵਧੇ ਨਾ ਕਿਸੇ ਤਰ੍ਹਾਂ ਦੀ ਚਲਾਕੀ ਵਰਤੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 29 ਜੂਨ 2026 ਨੂੰ ਜਦੋਂ ਸਮੂਹ ਸਿੱਖ ਵਿਧਾਇਕ ਅਤੇ ਕੈਬਨਿਟ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਏ ਸਨ ਉਦੋਂ ਉਨ੍ਹਾਂ ਨੂੰ ਸਿੱਖ ਭਾਵਨਾ ਦਾ ਮਸਲਾ ਗੰਭੀਰਤਾ ਨਾਲ ਸਮਝਾਇਆ ਗਿਆ ਸੀ ਅਤੇ ਉਨ੍ਹਾਂ ਨੇ ਚੁੱਕੇ ਗਏ ਇਤਰਾਜ਼ਾਂ ਨੂੰ ਦੂਰ ਕਰਨ ਲਈ ਅਰਦਾਸ ਉਪਰੰਤ ਪੰਜ ਜੈਕਾਰੇ ਲਗਾ ਕੇ ਬਾਹਾਂ ਖੜ੍ਹੀਆਂ ਕਰਕੇ ਸਹਿਮਤੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕਸਟੋਡੀਅਨ ਦੀਆਂ ਦੋਵੇਂ ਮੱਦਾਂ ਹਟਾਉਣ ਉੱਤੇ ਸਹਿਮਤੀ ਬਣੀ ਸੀ ਪਰੰਤੂ ਸਰਕਾਰ ਦੇ ਜਵਾਬ ਵਿੱਚ ਅਜਿਹਾ ਕੁਝ ਨਹੀਂ ਬਲਕਿ ਐਕਟ ਸਬੰਧੀ ਬਣਾਏ ਜਾ ਰਹੇ ਨਿਯਮਾਂ ਦੇ ਹਵਾਲੇ ਨਾਲ ਇਨ੍ਹਾਂ ਮੱਦਾਂ ਦੀ ਵਕਾਲਤ ਹੀ ਕੀਤੀ ਗਈ ਹੈ। ਜੇਕਰ ਸਰਕਾਰ ਦੇ ਨੁਮਾਇੰਦੇ ਦਿੱਤੀ ਸਹਿਮਤੀ ਤੋਂ ਪਿੱਛੇ ਹਟਦੇ ਹਨ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਦਾ ਕਰੜਾ ਨੋਟਿਸ ਲਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਮੂਹ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਬਤੌਰ ਸਿੱਖ ਆਪਣਾ ਫਰਜ਼ ਪਛਾਨਣ ਅਤੇ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਰਜ ਕਰਵਾਈਆਂ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਸੋਧ ਕਰਨ ਲਈ ਆਖਣ। ਉਨ੍ਹਾਂ ਕਿਹਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਆ ਕੇ ਆਦੇਸ਼ ਮੰਨ ਲਏ ਜਾਂਦੇ ਹਨ ਤਾਂ ਉਸ ਦੀ ਭਾਵਨਾ ਅਨੁਸਾਰ ਕਾਰਜ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਗੱਲਾਂ ਮੰਨ ਕੇ ਚਲਾਕੀ ਨਹੀਂ ਕੀਤੀ ਜਾ ਸਕਦੀ। ਸਰਕਾਰ ਬੇਅਦਬੀ ਦੇ ਦੋਸ਼ੀ ਲਈ ਸਜ਼ਾ ਤੈਅ ਕਰ ਸਕਦੀ ਹੈ ਲੇਕਿਨ ਬਾਕੀ ਕਾਨੂੰਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹਿਲਾਂ ਹੀ ਰੱਦ ਕਰ ਚੁੱਕਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਕਸਟੋਡੀਅਨ ਤੈਅ ਕਰਨਾ ਸਰਕਾਰ ਦਾ ਅਧਿਕਾਰ ਖੇਤਰ ਨਹੀਂ ਹੈ, ਸਰਕਾਰ ਦਾ ਅਧਿਕਾਰ ਕੇਵਲ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਸਜ਼ਾ ਦੇਣ ਦਾ ਹੈ ਉਹ ਭਾਵੇਂ ਜਿੰਨੀ ਵੀ ਸਖ਼ਤ ਹੋਵੇ ਇਸ ਉੱਤੇ ਕੋਈ ਇਤਰਾਜ਼ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਸਟੋਡੀਅਨ ਦੀ ਜੋ ਵਿਆਖਿਆ ਕੀਤੀ ਹੈ ਉਸ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲੋੜ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਕਸਟੋਡੀਅਨ ਦੀਆਂ ਦੋਵੇਂ ਮੱਦਾਂ ਹਟਾਈਆਂ ਜਾਣ ਕਿਉਂਕਿ ਧਰਮ ਵਿੱਚ ਦਖਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਨੂੰ ਯੂਨੀਕ ਨੰਬਰ ਲਗਾਉਣ ਦਾ ਮਾਮਲਾ ਵੀ ਸਰਕਾਰ ਨਹੀਂ ਤੈਅ ਕਰ ਸਕਦੀ। ਪਾਵਨ ਬੀੜਾਂ ਦਾ ਰਿਕਾਰਡ ਵੈੱਬਸਾਈਟ ਉੱਤੇ ਕਿਵੇਂ ਪਾਉਣਾ ਜਾਂ ਕੇਂਦਰੀ ਰਜਿਸਟਰ ਕਿਵੇਂ ਰੱਖਣਾ ਹੈ, ਇਹ ਵੀ ਪੰਜਾਬ ਸਰਕਾਰ ਤੈਅ ਨਹੀਂ ਕਰ ਸਕਦੀ ਕਿਉਂਕਿ ਇਹ ਸ਼੍ਰੋਮਣੀ ਕਮੇਟੀ ਦੀ ਅੰਦਰੂਨੀ ਪ੍ਰਬੰਧਕੀ ਪ੍ਰਣਾਲੀ ਦਾ ਹਿੱਸਾ ਹੈ ਜਿਸ ਦਾ ਪਹਿਲਾਂ ਹੀ ਸੰਸਥਾ ਵੱਲੋਂ ਉਚਿਤ ਪ੍ਰਬੰਧ ਕੀਤਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਰਜ ਕੀਤੇ ਗਏ ਜਵਾਬ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਡੇਰਾ ਮੁਖੀ ਆਪਣੇ ਪੈਰੋਕਾਰ ਨੂੰ ਉਕਸਾ ਕੇ ਬੇਅਦਬੀ ਕਰਵਾਉਂਦਾ ਹੈ ਤਾਂ ਐਕਟ ਦੀ ਕਸਟੋਡੀਅਨ ਧਾਰਾ 2 (1) (ਏਏ) ਤਹਿਤ ਉਸ ਨੂੰ ਵੀ ਕਸਟੋਡੀਅਨ ਮੰਨਿਆ ਜਾਵੇਗਾ, ਜਦਕਿ ਐਕਟ ਅਨੁਸਾਰ ਕਸਟੋਡੀਅਨ ਉਹ ਹੈ ਜਿਸ ਪਾਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਹੈ। ਇਹ ਸਰਕਾਰ ਦੇ ਜਵਾਬ ਵਿੱਚ ਗੰਭੀਰ ਉਕਾਈ ਹੈ ਜਿਸ ਦੇ ਨਤੀਜਿਆਂ ਦੀ ਪਹਿਲਾਂ ਤੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀਨਗੋਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਬੇਅਦਬੀ ਕਰ ਰਿਹਾ ਹੈ ਉਹ ਕਸਟੋਡੀਅਨ ਕਿਵੇਂ ਹੋ ਸਕਦਾ ਹੈ? ਉਨ੍ਹਾਂ ਕਿਹਾ ਕਿ ਬੇਅਦਬੀ ਦੇ ਕੇਸਾਂ ਵਿੱਚ ਇਨਸਾਫ਼ ਫਾਸਟ ਟ੍ਰੈਕ ਅਦਾਲਤਾਂ ਰਾਹੀਂ ਕਰਨ ਸਬੰਧੀ ਸਰਕਾਰ ਨੇ ਕਿਹਾ ਹੈ ਕਿ ਉਹ ਸਮੇਂ ਸਿਰ ਕਦਮ ਚੁੱਕੇਗੀ ਪਰੰਤੂ ਇਸ ਬਾਰੇ ਮੱਦ ਐਕਟ ਵਿੱਚ ਸ਼ਾਮਲ ਹੋਣੀ ਲਾਜ਼ਮੀ ਹੈ।

ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਾਕੀਦ ਕੀਤੀ ਕਿ ਉਹ ਵਿਧਾਨ ਸਭਾ ਵਿੱਚ 03 ਅਗਸਤ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਇਹ ਯਕੀਨੀ ਬਣਾਉਣ ਕਿ ਜਦੋਂ ਤੱਕ ਬੇਅਦਬੀ ਕਾਨੂੰਨ ਦੇ ਮਸਲੇ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਨਾਲ ਸਹਿਮਤੀ ਨਹੀਂ ਬਣ ਜਾਂਦੀ ਉਦੋਂ ਤੱਕ ਇਸ ਉੱਤੇ ਕੋਈ ਚਰਚਾ ਨਾ ਹੋਵੇ ਅਤੇ ਕਾਨੂੰਨ ਵਿੱਚ ਵਧੇਰੀ ਸੋਧ ਨੂੰ ਕੋਈ ਸਹਿਮਤੀ ਨਾ ਦੇਣ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਦੱਸੇ ਕਿ ਉਸ ਦੇ ਕਿਹੜੇ ਗੁਪਤ ਸਲਾਹਕਾਰ ਹਨ ਜਿਨ੍ਹਾਂ ਪਾਸੋਂ ਉਹ ਸਲਾਹ ਲੈ ਰਹੀ ਹੈ ਜਦਕਿ ਵਿਧਾਇਕਾਂ ਅਤੇ ਮੰਤਰੀਆਂ ਨੂੰ ਉਨ੍ਹਾਂ ਨੇ 29 ਜੂਨ ਨੂੰ ਸਪੱਸ਼ਟ ਕਿਹਾ ਸੀ ਕਿ ਉਨ੍ਹਾਂ ਦਾ ਮੋਬਾਈਲ ਹਰ ਵੇਲੇ ਚਾਲੂ ਹੈ ਸਰਕਾਰ ਜਦੋਂ ਚਾਹੇ ਸੰਪਰਕ ਕਰਕੇ ਸਲਾਹ ਕਰ ਸਕਦੀ ਹੈ ਪਰ ਅਜਿਹਾ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਮਸਲਾ ਸਿੱਖਾਂ ਨੂੰ ਬੇਅਦਬੀ ਦਾ ਇਨਸਾਫ਼ ਦੇਣ ਦਾ ਹੈ ਖ਼ਾਸਕਰ 2015 ਨਾਲ ਸਬੰਧਤ ਬੇਅਦਬੀ ਮਾਮਲਿਆਂ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਲਿਆਂਦਾ ਜਾਵੇ। ਬਰਗਾੜੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਗਈ ਅਤੇ ਨਾ ਹੀ ਬੇਅਦਬੀ ਨਾਲ ਸਬੰਧਤ ਕੇਸ ਜੋ ਪੰਜਾਬ ਤੋਂ ਬਾਹਰ ਤਬਦੀਲ ਹੋਏ ਉਨ੍ਹਾਂ ਕੇਸਾਂ ਨੂੰ ਵਾਪਸ ਲਿਆਉਣ ਲਈ ਕੋਈ ਕਾਰਵਾਈ ਕੀਤੀ ਗਈ ਹੈ। ਮੌੜ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਅੱਜ ਤੱਕ ਨਹੀਂ ਫੜਿਆ ਗਿਆ ਤੇ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share210Tweet131SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
5 days ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ) : ਦੁਪਹਿਰ 3 ਵਜੇ ਦੀਆਂ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 