ਪੰਜਾਬ ਯੂਨੀਵਰਸਿਟੀ ‘ਚ 26 ਸਾਲ ਦੀ ਜਵਾਨ ਕੁੜੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 4 ਜੁਲਾਈ 2025 (ਵਿਸ਼ਵ ਵਾਰਤਾ) – ਪੰਜਾਬ ਯੂਨੀਵਰਸਿਟੀ (Punjab University) ‘ਚ ਇੱਕ 26 ਸਾਲ ਦੀ ਜਵਾਨ ਕੁੜੀ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਕੁੜੀ ਦੀ ਪਛਾਣ ਅਮਨਦੀਪ ਕੌਰ ਉਮਰ 26 ਸਾਲ ਵੱਜੋਂ ਹੋਈ ਹੈ। ਮ੍ਰਿਤਕ ਅਮਨਦੀਪ ਦੇ ਪਿਤਾ ਪੰਜਾਬ ਯੂਨੀਵਰਸਿਟੀ ‘ਚ ਹੀ ਸੁਪਰਡੈਂਟ ਹਨ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ‘ਚ ਹੀ ਸਰਕਾਰੀ ਰਿਹਾਇਸ਼ ਮਿਲੀ ਹੋਈ ਹੈ। ਇਸ ਸਰਕਾਰੀ ਮਕਾਨ ‘ਚ ਹੀ ਅਮਨਦੀਪ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਅਮਨਦੀਪ ਦੀ ਦੋ ਦਿਨਾਂ ਬਾਅਦ ਮੰਗਣੀ ਸੀ ਅਤੇ ਉਸ ਤੋਂ ਪਹਿਲਾਂ ਹੀ ਉਸ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮੌਕੇ ਤੋਂ ਇੱਕ ਖ਼ੁਦਕੁਸ਼ੀ ਨੋਟ ਵੀ ਪ੍ਰਾਪਤ ਹੋਇਆ ਹੈ, ਜਿਸ ਮ੍ਰਿਤਕ ਅਮਨਦੀਪ ਨੇ ਲਿਖਿਆ ਕਿ ”I am sorry ਬਰਦਾਸ਼ਤ ਨਹੀਂ ਹੋ ਰਿਹਾ।”
ਫਿਲਹਾਲ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























