• Latest
  • Trending
ਆਬਕਾਰੀ ਨੀਤੀਆਂ ਦੀ ਸਫਲਤਾ: Punjab ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

ਆਬਕਾਰੀ ਨੀਤੀਆਂ ਦੀ ਸਫਲਤਾ: Punjab ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

14 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਬਕਾਰੀ ਨੀਤੀਆਂ ਦੀ ਸਫਲਤਾ: Punjab ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

March 22, 2025
in ਖਬਰਾਂ, ਪੰਜਾਬ
ਆਬਕਾਰੀ ਨੀਤੀਆਂ ਦੀ ਸਫਲਤਾ: Punjab ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

ਆਬਕਾਰੀ ਨੀਤੀਆਂ ਦੀ ਸਫਲਤਾ: Punjab ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ

  • ਵਿੱਤੀ ਸਾਲ 2024-25 ਲਈ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕੀਤੇ ਜਾਣ ਦੀ ਸੰਭਾਵਨਾ
  • ਈ-ਟੈਂਡਰਿੰਗ ਪ੍ਰਕਿਰਿਆ ਨੂੰ ਮਿਲਿਆ ਭਾਰੀ ਹੁੰਗਾਰਾ; 179 ਪ੍ਰਚੂਨ ਸ਼ਰਾਬ ਸਮੂਹ ਕੀਤੇ ਅਲਾਟ, 8681 ਕਰੋੜ ਰੁਪਏ ਦੀਆਂ ਪ੍ਰਾਪਤੀਆਂ ਨਾਲ 871 ਕਰੋੜ ਰੁਪਏ ਵਾਧੂ ਪ੍ਰੀਮੀਅਮ ਵਜੋਂ ਹੋਏ ਪ੍ਰਾਪਤ
  • ਆਬਕਾਰੀ ਮਾਲੀਆ ਵਧਾਉਣ ਵਿੱਚ ਅਸਫਲ ਰਹਿਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ
  • ਕਿਹਾ, 2002 ਤੋਂ 2007 ਤੱਕ ਕਾਂਗਰਸ ਦੇ ਸ਼ਾਸਨ ਦੌਰਾਨ ਆਬਕਾਰੀ ਮਾਲੀਏ ਵਿੱਚ 6.9% ਦੀ ਗਿਰਾਵਟ ਆਈ
  • ਅਕਾਲੀ-ਭਾਜਪਾ ਸ਼ਾਸਨ ਦੌਰਾਨ ਖਾਮੀਆਂ ਭਰਪੂਰ ਆਬਕਾਰੀ ਨੀਤੀ ਕਾਰਨ 2016-17 ਵਿੱਚ ਆਬਕਾਰੀ ਮਾਲੀਆ ਘਟਿਆ
  • 2017 ਤੋਂ 2022 ਤੱਕ ਕਾਂਗਰਸ ਸ਼ਾਸਨ ਦੌਰਾਨ ਆਬਕਾਰੀ ਮਾਲੀਏ ਵਿੱਚ ਆਈ ਖੜੋਂਦ ਅਤੇ ਸੂਬੇ ਨੇ ਜ਼ਹਰੀਲੀ ਸ਼ਰਾਬ ਤ੍ਰਾਸਦੀ ਦੀ ਭਰੀ ਗਵਾਹੀ

ਚੰਡੀਗੜ੍ਹ, 22 ਮਾਰਚ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ Punjab ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ ਹੋਏ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਬੇਮਿਸਾਲ ਵਾਧਾ ਹੋਇਆ ਹੈ ਜੋ ਕਿ ਸਾਲ 2021-2022 ਦੇ 6254 ਕਰੋੜ ਰੁਪਏ ਦੇ ਮੁਕਾਬਲੇ ₹10200 ਕਰੋੜ ਤੋਂ ਵੱਧ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਬਕਾਰੀ ਮਾਲੀਆ ਪੰਜ ਅੰਕਾਂ ਦੇ ਅੰਕੜੇ ਨੂੰ ਪਾਰ ਕਰੇਗਾ, ਅਤੇ ਇਸ ਦੇ ਵਿੱਤੀ ਸਾਲ 2024-25 ਲਈ ਮਿਥੇ ਗਏ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਵਿਭਾਗ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਾਲ ਈ-ਟੈਂਡਰ ਪ੍ਰਕਿਰਿਆ ਦੀ ਸਫਲਤਾ ਨੇ ਪੰਜਾਬ ਆਬਕਾਰੀ ਵਿਭਾਗ ਲਈ ਲਗਾਤਾਰ ਚੌਥੇ ਸਾਲ ਸ਼ਾਨਦਾਰ ਵਿਕਾਸ ਦਾ ਮੁਕਾਮ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਨੂੰ ਵਿੱਤੀ ਸਾਲ 2025-26 ਲਈ ਪ੍ਰਚੂਨ ਸ਼ਰਾਬ ਦੇ ਲਾਇਸੈਂਸਾਂ ਦੀ ਅਲਾਟਮੈਂਟ ਲਈ ਚੱਲ ਰਹੀ ਈ-ਟੈਂਡਰ ਪ੍ਰਕਿਰਿਆ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਨੇ 207 ਪ੍ਰਚੂਨ ਸ਼ਰਾਬ ਸਮੂਹਾਂ ਲਈ 9017 ਕਰੋੜ ਰੁਪਏ ਦੀ ਰਾਖਵੀਂ ਕੀਮਤ ਰੱਖੀ ਹੈ। 20 ਮਾਰਚ ਤੱਕ ਇਨ੍ਹਾਂ ਸਮੂਹਾਂ ਵਿੱਚੋਂ 179, ਜੋ ਕੁੱਲ ਦਾ 87% ਬਣਦਾ ਹੈ, ਨੂੰ ਸਫਲਤਾਪੂਰਵਕ ਅਲਾਟ ਕੀਤਾ ਗਿਆ ਹੈ, ਅਤੇ 7810 ਕਰੋੜ ਰੁਪਏ ਦੀ ਰਾਖਵੀਂ ਕੀਮਤ ਦੇ ਮੁਕਾਬਲੇ ਪ੍ਰੀਮੀਅਮ ਵਜੋਂ ਵਾਧੂ 871 ਕਰੋੜ ਰੁਪਏ ਦੇ ਨਾਲ 8681 ਕਰੋੜ ਰੁਪਏ ਦੀ ਡਿਸਕਵਰਡ ਕੀਮਤ ਪ੍ਰਾਪਤ ਕੀਤੀ ਗਈ ਹੈ।

ਵਿੱਤ ਮੰਤਰੀ ਨੇ ਆਗਾਮੀ ਵਿੱਤੀ ਸਾਲ 2025-26 ਲਈ 11020 ਕਰੋੜ ਰੁਪਏ ਦੇ ਮਹੱਤਵਪੂਰਨ ਟੀਚੇ ਨੂੰ ਹਾਸਲ ਕਰਨ ਦਾ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਈ-ਟੈਂਡਰਿੰਗ ਪ੍ਰਕਿਰਿਆ ਨੂੰ ਮਿਲਿਆ ਜ਼ਬਰਦਸਤ ਹੁੰਗਾਰਾ ਦਰਸਾਉਂਦਾ ਹੈ ਕਿ ਵਿਭਾਗ ਇਸ ਟੀਚੇ ਨੂੰ ਪਾਰ ਕਰਨ ਦੀ ਸੰਭਾਵਨਾ ਨਾਲ ਲਗਭਗ 11800 ਕਰੋੜ ਰੁਪਏ ਤੱਕ ਦੀ ਪ੍ਰਾਪਤੀਆਂ ਕਰੇਗਾ, ਜੋ ਪਿਛਲੇ ਸਾਲ ਦੇ ਆਬਕਾਰੀ ਮਾਲੀਏ ਨਾਲੋਂ 16% ਦੇ ਵਾਧੇ ਨੂੰ ਦਰਸਾਉਂਦਾ ਹੈ।

ਵਿੱਤ ਮੰਤਰੀ ਚੀਮਾ ਨੇ ਇਸ ਮੌਕੇ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀ ਅਗਵਾਈ ਵਾਲੀ ਪਿਛਲੀ ਸਰਕਾਰਾਂ ਦੀ ਆਬਕਾਰੀ ਮਾਲੀਆ ਵਧਾਉਣ ਵਿੱਚ ਨਾਕਾਮ ਰਹਿਣ ਲਈ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸਾਲ 2002 ਤੋਂ 2007 ਤੱਕ ਕਾਂਗਰਸ ਦੇ ਸ਼ਾਸਨ ਦੌਰਾਨ ਆਬਕਾਰੀ ਮਾਲੀਆ 6.9% ਘਟਿਆ, ਜੋ ਸਾਲ 2002 ਵਿੱਚ 1462 ਕਰੋੜ ਰੁਪਏ ਤੋਂ ਘਟ ਕੇ 2007 ਵਿੱਚ 1363 ਕਰੋੜ ਰੁਪਏ ਰਹਿ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਦਹਾਕਾ ਲੰਬੇ ਅਕਾਲੀ-ਭਾਜਪਾ ਸ਼ਾਸਨ ਦੌਰਾਨ ਸੂਬੇ ਦੇ ਲੋਕਾਂ ਨੇ ਪਹਿਲੀ ਵਾਰ ‘ਮਾਫੀਆ’ ਸ਼ਬਦ ਸੁਣਿਆ। ਉਨ੍ਹਾਂ ਕਿਹਾ ਕਿ ਇਸ ਗਠਜੋੜ ਵੱਲੋਂ ਆਪਣੇ ਕੁਝ ਚੋਣਵਿਆਂ ਨੂੰ ਲਾਭ ਪਹੁੰਚਾਉਣ ਲਈ ਲਾਗੂ ਕੀਤੀ ਗਈ ਆਬਕਾਰੀ ਨੀਤੀ ਕਾਰਨ ਸਾਲ 2015-16 ਵਿੱਚ ਪ੍ਰਾਪਤ ਹੋਏ 4796 ਕਰੋੜ ਰੁਪਏ ਦੇ ਮੁਕਾਬਲੇ ਤੋਂ ਸਾਲ 2016-17 ਵਿੱਚ ਲਗਭਗ 400 ਕਰੋੜ ਰੁਪਏ ਦੇ ਘਾਟੇ ਨਾਲ ਮਾਲੀਆ 4400 ਕਰੋੜ ਰੁਪਏ ਰਹਿ ਗਿਆ। ਉਨ੍ਹਾਂ ਅੱਗੇ ਕਿਹਾ ਕਿ 2017 ਤੋਂ 2022 ਤੱਕ ਕਾਂਗਰਸ ਦੇ ਸ਼ਾਸਨ ਨੇ ਵੀ ਇਸੇ ਤਰ੍ਹਾਂ ਦੇ ਚਾਲ-ਚਲਣ ਦਾ ਪਾਲਣ ਕੀਤਾ, ਆਬਕਾਰੀ ਮਾਲੀਆ ਇਸ ਸ਼ਾਸਨ ਦੇ ਪਹਿਲੇ ਤਿੰਨ ਸਾਲਾਂ ਵਿੱਚ ਲਗਭਗ ਸਥਿਰ ਹੀ ਰਿਹਾ ਅਤੇ ਵਿੱਤੀ ਸਾਲ 2021-22 ਤੱਕ ਸਿਰਫ 6200 ਕਰੋੜ ਰੁਪਏ ਤੱਕ ਹੀ ਪਹੁੰਚ ਸਕਿਆ। ਉਨ੍ਹਾਂ ਨੇ ਕਾਂਗਰਸ ਦੇ ਕਾਰਜਕਾਲ ਦੌਰਾਨ ਵਾਪਰੀ ਦੁਖਦਾਈ ਜ਼ਹਰੀਲੀ ਸ਼ਰਾਬ ਦੀ ਘਟਨਾ ਨੂੰ ਵੀ ਯਾਦ ਕੀਤਾ, ਜਿਸ ਵਿੱਚ 128 ਆਰਥਿਕ ਤੌਰ ‘ਤੇ ਪਛੜੇ ਵਿਅਕਤੀਆਂ ਦੀ ਜਾਨ ਗਈ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਾਰਦਰਸ਼ਤਾ, ਕੁਸ਼ਲਤਾ ਅਤੇ ਅਗਾਂਹਵਧੂ ਨੀਤੀਆਂ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਨਾਲ ਪ੍ਰੈੱਸ ਕਾਨਫਰੰਸ ਦੀ ਸਮਾਪਤੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਮਾਲੀਏ ਵਿੱਚ ਇਹ ਪ੍ਰਾਪਤੀ ਉਨ੍ਹਾਂ ਆਬਕਾਰੀ ਨੀਤੀਆਂ ਦੀ ਸਫ਼ਲਤਾ ਦਾ ਪ੍ਰਮਾਣ ਹੈ, ਜੋ ਸੂਬੇ ਦੇ ਮਾਲੀਏ ਵਿੱਚ ਬੇਮਿਸਾਲ ਵਾਧਾ ਹੋਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮਾਲੀਏ ਨੂੰ ਵਧਾਉਣ ਲਈ ਵਚਨਬੱਧ ਹੈ ਤਾਂ ਜੋ ਇਸ ਦੀ ਵਿੱਤੀ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਇਸ ਮਾਲੀਏ ਦੀ ਵਰਤੋਂ ਸਮਾਜ ਦੇ ਹਰ ਵਰਗ ਦੀ ਬਿਹਤਰੀ ਲਈ ਕੀਤੀ ਜਾ ਸਕੇ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
4 days ago
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 