Sukhbir Badal ਤੇ ਹਮਲਾ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
CM ਮਾਨ ਨੇ ਕਿਹਾ “ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ”
ਚੰਡੀਗੜ੍ਹ, 4ਦਸੰਬਰ(ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਮਿਲੀ ਧਾਰਮਿਕ ਸਜ਼ਾ ਤੋਂ ਬਾਅਦ ਜਦੋਂ ਉਹ ਅੱਜ ਦਰਬਾਰ ਸਾਹਿਬ ਵਿਖੇ ਸੇਵਾ ਨਿਭਾ ਰਹੇ ਤਾਂ ਸੁਖਬੀਰ ਬਾਦਲ ਤੇ ਜਾਨਲੇਵਾ ਹਮਲਾ ਹੋਇਆ ਹੈ।
ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਦੀ ਨਿਖੇਧੀ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ “ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ ਹੈ। ਪੁਲਿਸ ਨੇ ਆਪਣੀ ਮੁਸਤੈਦੀ ਨਾਲ ਮੌਕੇ ‘ਤੇ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ। ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਸੁਖਬੀਰ ਬਾਦਲ ਜੀ ‘ਤੇ ਹੋਏ ਹਮਲੇ ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਨੇ ਕਿ ਇਸ ਘਟਨਾ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਸੌਂਪਣ।”
https://x.com/BhagwantMann/status/1864191659073810777
ਜਾਣਕਾਰੀ ਮੁਤਾਬਕ ਜਿਸ ਸਮੇਂ ਸੁਖਬੀਰ ਬਾਦਲ ਸੇਵਾ ਨਿਭਾ ਰਹੇ ਸਨ ਤਾਂ ਇੱਕ ਵਿਅਕਤੀ ਨੇ ਉਹਨਾਂ ਦੇ ਕੋਲ ਆਉਂਦੇ ਹੋਏ, ਫਾਇਰ ਕਰ ਦਿੱਤਾ, ਮੌਕੇ ਤੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਫੜ ਲਿਆ। ਹਮਲਾਵਰ ਦੀ ਪਛਾਣ ਦਲ ਖਾਲਸਾ ਦੇ ਐਕਟੀਵਿਸਟ ਨਰਾਇਣ ਸਿੰਘ ਚੌੜਾ ਵਜੋਂ ਦੱਸੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/