Sukhbir ਬਾਦਲ ‘ਤੇ ਹਮਲੇ ਦੌਰਾਨ ਪੰਜਾਬ ਪੁਲਿਸ ਦੇ ਕਿੰਨੇ ਮੁਲਾਜ਼ਮ ਸਨ ਸੁਰੱਖਿਆ ‘ਚ ਤਾਇਨਾਤ? ਪੜ੍ਹੋ ਵੇਰਵਾ
ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਹਮਲਾ ਹੋਇਆ ਹੈ। ਉਨ੍ਹਾਂ ‘ਤੇ ਹਰਿਮੰਦਰ ਸਾਹਿਬ ਦੇ ਬਾਹਰ ਗੋਲੀਬਾਰੀ ਹੋਈ, ਹਾਲਾਂਕਿ ਉਹ ਸੁਰੱਖਿਅਤ ਹਨ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਭੁਗਤਣ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ।
ਦੱਸ ਦਈਏ ਕਿ ਜਿਸ ਦੌਰਾਨ ਸੁਖਬੀਰ ਬਾਦਲ ‘ਤੇ ਹਮਲਾ ਹੋਇਆ ਉਸ ਸਮੇਂ ਭਾਰੀ ਪੁਲਿਸ ਵੀ ਸੁਰੱਖਿਆ ਚ ਤਾਇਨਾਤ ਸੀ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਸੇਵਾ ਨਿਭਾ ਰਹੇ ਹਨ ਇਥੇ 200 ਦੇ ਕਰੀਬ ਪੁਲਿਸ ਮੁਲਾਜ਼ਮ ਅਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਪੁਲਿਸ ਮੁਲਾਜ਼ਮ ਰਛਪਾਲ ਸਿੰਘ ਨੇ ਮੁਲਜ਼ਮ ਨੂੰ ਨੇੜੇ ਆਉਂਦਾ ਦੇਖ ਕੇ ਉਸ ਦਾ ਪਿੱਛਾ ਕੀਤਾ। ਜਿਵੇਂ ਹੀ ਉਸ ਨੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਿੰਨ ਮੁਲਾਜ਼ਮਾਂ ਨੇ ਮਿਲ ਕੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕ ਲਿਆ ਲਿਆ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/