Sukhbir Badal : ਧਾਰਮਿਕ ਸਜ਼ਾ ਦਾ 7ਵਾਂ ਦਿਨ
ਅੱਜ ਸਜ਼ਾ ਭੁਗਤਣ ਲਈ ਪਹੁੰਚੇ ਹਨ ਸ੍ਰੀ ਦਮਦਮਾ ਸਾਹਿਬ
ਨਿਭਾ ਰਹੇ ਹਨ ਸੇਵਾ
ਚੰਡੀਗੜ੍ਹ, 9ਦਸੰਬਰ(ਵਿਸ਼ਵ ਵਾਰਤਾ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਭੁਗਤਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਪਹਿਲਾਂ ਪਹਿਰੇਦਾਰੀ ਦੀ ਸੇਵਾ ਨਿਭਾਈ ਤੇ ਫਿਰ ਭਾਂਡੇ ਮਾਂਜਣ ਦੀ ਸੇਵਾ ਕੀਤੀ। ਹੁਣ ਉਹਨਾਂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਡਿਓੜੀ ਅੱਗੇ ਕੀਰਤਨ ਸਰਵਨ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਉਹ ਦਰਬਾਰ ਸਾਹਿਬ, ਕੇਸਗੜ੍ਹ ਸਾਹਿਬ ਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਪਣੀ ਸੇਵਾ ਨਿਭਾ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/