Sukhbir Singh Badal ਅੱਜ ਸ਼੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ
– ਤਨਖਾਹੀਆ ਕਰਾਰ ਦਿੱਤੇ ਹੋਏ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ
– ਕਰੀਬ 12 ਵਜੇ ਜਾਣਗੇ ਸ਼੍ਰੀ ਦਰਬਾਰ ਸਾਹਿਬ
ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) : ਸ੍ਰੀ ਅਕਾਲ ਤਖਤ ਸਾਹਿਬ ਤੋਂ ‘ਤਨਖ਼ਾਹੀਆ’ ਕਰਾਰ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਜਾਣਕਾਰੀ ਅਨੁਸਾਰ ਅੱਜ ਕਰੀਬ 12 ਵਜੇ ਸੁਖਬੀਰ ਸਿੰਘ ਬਾਦਲ ਸ਼੍ਰੀ ਦਰਬਾਰ ਸਾਹਿਬ ਵਿਖੇ ਪੁੱਜਣਗੇ
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 30 ਅਗਸਤ ਸ਼ੁੱਕਰਵਾਰ ਨੂੰ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਐਲਾਨਿਆ ਸੀ। ‘ਤਨਖ਼ਾਹੀਆ’ ਕਰਾਰ ਦਿੱਤੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇੱਕ ਦਿਨ ਬਾਅਦ ਹੀ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਨਤਮਸਤਕ ਹੋਏ ਸਨ। ਉਨ੍ਹਾਂ ਦੇ ਨਾਲ-ਨਾਲ ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਕਈ ਸਿੱਖ ਆਗੂ ਵੀ ਹਾਜ਼ਰ ਸਨ।
ਸੁਖਬੀਰ ਬਾਦਲ ਵਲੋਂ ਜਥੇਦਾਰ, ਸ਼੍ਰੀ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ ਦੇ ਨਾਮ ਇੱਕ ਲਿਖੇ ਪੱਤਰ ਵਿੱਚ ਕਿਹਾ ਗਿਆ ਸੀ ਕਿ “ਦਾਸ ਪੰਜ ਸਿੰਘ ਸਹਿਬਾਨ ਵੱਲੋਂ ਪਾਸ ਕੀਤੇ ਗਏ ਹੁਕਮਨਾਮੇ ਨੂੰ ਗੁਰੂ ਦਾ ਨਿਮਾਣਾ ਸਿੱਖ ਹੋਣ ਦੇ ਨਾਤੇ ਗੁਰੂ ਪੰਥ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਪ੍ਰਵਾਨ ਕਰਦਾ ਹੈ।ਦਾਸ 31 ਅਗਸਤ, 2024 ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਹੁਕਮਨਾਮੇ ਅਨੁਸਾਰ ਗੁਰੂ ਪੰਥ ਪਾਸੋਂ ਦੋਵੇਂ ਹੱਥ ਜੋੜ ਕੇ ਨਿਮਰਤਾ ਅਤੇ ਹਲੀਮੀ ਨਾਲ ਖਿਮਾ ਜਾਚਨਾ ਕਰਦਾ ਹੈ। ਦਾਸ ਦੀ ਜੋਦੜੀ ਪ੍ਰਵਾਨ ਕਰੋ ਜੀ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/