ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ
ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) – ਪੰਜਾਬ ਦੇ ਸਾਬਕਾ ਡਿਪਟੀ ਸੀ.ਐੱਮ. ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮਹਾਰਾਸ਼ਟਰ ਦੇ ਨਾਂਦੇੜ ਵਿੱਚ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਹਮਲੇ ਤੋਂ ਬਾਅਦ 14 ਅਗਸਤ ਨੂੰ ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਸੀ।
ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ‘ਤੇ ਬੀਤੀ 13 ਅਗਸਤ ਨੂੰ ਨਾਂਦੇੜ ਤੋਂ ਲਗਪਗ 15 ਕਿਲੋਮੀਟਰ ਦੂਰ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਹਮਲਾ ਹੋਇਆ ਸੀ, ਜਿਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਇਸ ਹਮਲੇ ਚ ਉਨ੍ਹਾਂ ਦੇ ਸੱਜੇ ਹੱਥ ‘ਤੇ ਡੂੰਘੀ ਸੱਟ ਲੱਗੀ ਸੀ। ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਸੀ। ਉਹ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿੱਚ ਪਿਛਲੇ ਦੋ ਸਾਲਾਂ ਤੋਂ ਸੇਵਾਦਾਰ ਵਜੋਂ ਕੰਮ ਕਰ ਰਿਹਾ ਸੀ।
ਨਾਂਦੇੜ ਸਾਹਿਬ ਵਿੱਚ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਵੀ ਸਾਹਮਣੇ ਆਇਆ ਸੀ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਅਜਿਹੇ ਹਮਲਿਆਂ ਤੋਂ ਨਾ ਤਾਂ ਪਹਿਲਾਂ ਡਰੇ ਸੀ ਨਾ ਤਾਂ ਹੁਣ ਡਰੇ ਹਾਂ। ਸੁਖਬੀਰ ਨੇ ਅੱਗੇ ਕਿਹਾ ਕਿ ਜਿਸ ਦੇ ਸਿਰ ‘ਤੇ ਵਾਹਿਗੁਰੂ ਦਾ ਹੱਥ ਹੋਵੇ, ਉਸਨੂੰ ਕੋਈ ਨੁਕਸਾਨ ਨਹੀਂ ਪਹੁੰਚਾ ਸਕਦਾ, ਭਾਵੇਂ ਕੋਈ ਜਿੰਨਾ ਮਰਜ਼ੀ ਜ਼ੋਰ ਲਾ ਲਵੇ।
ਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ NIA ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























