Sukhbir ਸਿੰਘ ਬਾਦਲ ਦਾ ਅਸਤੀਫਾ ਹੋਇਆ ਮਨਜ਼ੂਰ
- ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਮਨਜ਼ੂਰ ਕੀਤਾ ਅਸਤੀਫਾ
- 16 ਨਵੰਬਰ ਨੂੰ ਦਿੱਤਾ ਸੀ ਅਸਤੀਫਾ
ਚੰਡੀਗੜ੍ਹ, 10 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਸ਼ੁਰੂ ਹੋਈ। ਇਸ ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਵਰਕਿੰਗ ਕਮੇਟੀ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ। ਸੁਖਬੀਰ ਬਾਦਲ ਨੇ 16 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/