ਚੰਡੀਗੜ੍ਹ 29 ਨਵੰਬਰ (ਵਿਸ਼ਵ ਵਾਰਤਾ)- ਸੁਖਬੀਰ ਬਾਦਲ ਅਤੇ 2007 ਤੋਂ 2017 ਤੱਕ ਦੇ ਅਕਾਲੀ ਆਗੂਆਂ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਸੁਣਾਏ ਜਾਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਸੋਸ਼ਲ ਮੀਡੀਆ ‘ਤੇ ਕਈ ਤਰਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੱਕ ‘ਚ ਆਪਣਾ ਬਿਆਨ ਸਾਂਝਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ। ਮੇਰੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੁੱਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਦਿਆਂ ਜਾਅਲੀ ਅਕਾਉਂਟ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਤਿਕਾਰਯੋਗ ਸਿੰਘ ਸਾਹਿਬਾਨਾਂ ਖ਼ਿਲਾਫ਼ ਘਟੀਆ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ। ਜੋ ਕਿ ਅਤਿ ਨਿੰਦਣਯੋਗ ਹੈ। ਇਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਦਾ ਹਰ ਆਗੂ ਅਤੇ ਵਰਕਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਇਸ ਕਰਕੇ ਇਸ ਕੂੜ ਪ੍ਰਚਾਰ ਨੂੰ ਵੇਖ ਕੇ ਹਰ ਕੋਈ ਪ੍ਰੇਸ਼ਾਨ ਹੈ। ਅੱਜ ਸਾਨੂੰ ਪੰਥ ਦੋਖੀ ਤਾਕਤਾਂ ਤੋਂ ਪੂਰਨ ਤੌਰ ‘ਤੇ ਸੁਚੇਤ ਹੋਣ ਦੀ ਲੋੜ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉੱਚਤਾ ਅੱਗੇ ਸੀਸ ਝੁਕਾਉੰਦੇ ਹੋਏ ਮੈਂ ਆਪਣੇ ਵੱਲੋਂ ਇਸ ਸਾਰੇ ਪ੍ਰਾਪੇਗੰਡੇ ਦੀ ਸਖ਼ਤ ਨਿਖੇਧੀ ਕਰਦੇ ਹਾਂ।”SUKHBIR SINGH BADAL