ਹਲਕੇ ਵਾਹਨ ਚਾਲਕਾਂ ਲਈ Supreme Court ਦਾ ਵੱਡਾ ਫੈਸਲਾ
ਨਵੀ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) : ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਲਾਈਟ ਮੋਟਰ ਵਹੀਕਲ (ਐਲਐਮਵੀ) ਦਾ ਡਰਾਈਵਿੰਗ ਲਾਇਸੈਂਸ ਰੱਖਣ ਵਾਲੇ ਵਿਅਕਤੀਆਂ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ LMV ਦਾ ਡ੍ਰਾਈਵਿੰਗ ਲਾਇਸੈਂਸ ਰੱਖਣ ਵਾਲਾ ਵਿਅਕਤੀ 7,500 ਕਿਲੋਗ੍ਰਾਮ ਤੋਂ ਘੱਟ ਵਜ਼ਨ ਵਾਲਾ ਟਰਾਂਸਪੋਰਟ ਵਾਹਨ ਚਲਾਉਣ ਦਾ ਹੱਕਦਾਰ ਹੈ।
ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੰਵਿਧਾਨਕ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਇਹ ਕਾਨੂੰਨੀ ਸਵਾਲ LMV ਡਰਾਈਵਿੰਗ ਲਾਈਸੈਂਸ ਧਾਰਕਾਂ ਦੁਆਰਾ ਚਲਾਏ ਜਾਣ ਵਾਲੇ ਟਰਾਂਸਪੋਰਟ ਵਾਹਨਾਂ ਦੇ ਦੁਰਘਟਨਾ ਦੇ ਮਾਮਲਿਆਂ ਵਿੱਚ ਬੀਮਾ ਕੰਪਨੀਆਂ ਦੁਆਰਾ ਮੁਆਵਜ਼ੇ ਦੇ ਦਾਅਵਿਆਂ ਨੂੰ ਲੈ ਕੇ ਵਿਵਾਦ ਪੈਦਾ ਕਰ ਰਿਹਾ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/