Supreme Court ਨੇ ਮਾਣਹਾਨੀ ਮਾਮਲੇ ‘ਚ ਆਤਿਸ਼ੀ ਅਤੇ ਅਰਵਿੰਦ ਕੇਜਰੀਵਾਲ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ ਮੁਲਤਵੀ
ਨਵੀ ਦਿੱਲੀ, 27 ਜਨਵਰੀ 2026 (ਵਿਸ਼ਵ ਵਾਰਤਾ): ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਦੋਨਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਪਟੀਸ਼ਨ ਉਤੇ ਸੁਣਵਾਈ 21 ਅਪ੍ਰੈਲ ਤਕ ਮੁਲਤਵੀ ਕਰ ਦਿਤੀ ਗਈ।

ਪਟੀਸ਼ਨ ’ਚ ਦੋਹਾਂ ਨੇ ਵੋਟਰਾਂ ਦੇ ਨਾਂ ਮਿਟਾ ਦਿਤੇ ਜਾਣ ਬਾਰੇ ਕੀਤੀਆਂ ਟਿਪਣੀਆਂ ਵਿਰੁਧ ਦਰਜ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਹੁਕਮ ਨੂੰ ਚੁਣੌਤੀ ਦਿਤੀ ਸੀ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਐਨ.ਕੇ. ਸਿੰਘ ਦੀ ਬੈਂਚ ਨੇ ਇਸ ਮਾਮਲੇ ਨੂੰ ਮੁਲਤਵੀ ਕਰ ਦਿਤਾ ਅਤੇ ਕਿਹਾ ਕਿ ਇਸ ਦੀ ਵਿਸਥਾਰਤ ਸੁਣਵਾਈ ਦੀ ਲੋੜ ਹੈ।’ਆਪ’ ਵੱਲੋਂ ਪੇਸ਼ ਹੋਈ ਸੀਨੀਅਰ ਵਕੀਲ ਮੀਨਾਕਸ਼ੀ ਅਰੋੜਾ ਨੇ ਕਿਹਾ ਕਿ ਬੈਂਚ ਨੇ ਕਿਹਾ ਸੀ ਕਿ ਮਾਮਲੇ ਦੀ ਸੁਣਵਾਈ ਨਿਯਮਤ ਸੁਣਵਾਈ ਵਾਲੇ ਦਿਨਾਂ (ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ) ‘ਤੇ ਹੋਣੀ ਚਾਹੀਦੀ ਹੈ ਅਤੇ ਇਸ ਆਧਾਰ ‘ਤੇ ਉਨ੍ਹਾਂ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੀ ਬੇਨਤੀ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























