Supreme court ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਸ਼ਾਮਿਲ ਨਹੀਂ ਹੋਣਗੇ SKM ਦੇ ਆਗੂ
- ਪਹਿਲਾਂ ਬੈਠਕ ‘ਚ ਸ਼ਾਮਿਲ ਹੋਣ ਦੀ ਕਹੀ ਸੀ ਗੱਲ
ਚੰਡੀਗੜ੍ਹ,1 ਜਨਵਰੀ (ਵਿਸ਼ਵ ਵਾਰਤਾ): ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸ਼ਾਮਿਲ ਨਹੀਂ ਹੋਣਗੇ। ਹਾਲਾਂਕਿ ਪਹਿਲਾਂ SKM ਦੇ ਆਗੂਆਂ ਵੱਲੋਂ ਇਸ ਬੈਠਕ ‘ਚ ਸ਼ਾਮਿਲ ਹੋਣ ਦੀ ਗੱਲ ਕਹੀ ਗਈ ਸੀ ਪਰ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦੇ ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਹਿੱਸਾ ਨਹੀਂ ਲੈਣਗੇ।
ਦੱਸ ਦਈਏ ਕਿ ਅੱਜ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸ਼ੰਭੂ ਸਰਹੱਦ ਵਿਖੇ ਕਿਸਾਨਾਂ ਦੀ ਅਹਿਮ ਮੀਟਿੰਗ ਹੋਵੇਗੀ। ਜਿਸ ਵਿੱਚ ਸੰਘਰਸ਼ ਸਬੰਧੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ਵਿੱਚ ਖਨੌਰੀ ਦੇ ਤਾਜ਼ਾ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜਿਸ ਤਰ੍ਹਾਂ ਲੋਕਾਂ ਨੇ ਪੰਜਾਬ ਬੰਦ ਵਿੱਚ ਸਹਿਯੋਗ ਦਿੱਤਾ। ਇਸ ਲਈ ਓਨਾ ਦਾ ਵਿਸ਼ੇਸ਼ ਧੰਨਵਾਦ ਕੀਤਾ ਜਾਵੇਗਾ। ਕਿਸਾਨਾਂ ਦੇ ਅਗਲੇ ਦਿੱਲੀ ਕੂਚ ਬਾਰੇ ਵੀ ਚਰਚਾ ਹੋਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/