Supreme Court ਦੀ ਹਾਈ ਪਾਵਰ ਕਮੇਟੀ ਦੀ ਅੱਜ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ
- – ਪੰਚਕੂਲਾ ਵਿਖੇ ਸੱਦੀ ਗਈ ਸੀ ਮੀਟਿੰਗ
ਚੰਡੀਗੜ੍ਹ : ਕਿਸਾਨੀ ਮੁੱਦਿਆਂ ‘ਤੇ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਗਠਿਤ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ ਹੋ ਗਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਅੱਜ ਪੰਚਕੂਲਾ ਵਿਖੇ ਸੱਦੀ ਗਈ ਸੀ। ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰਨ ਕਾਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਹੀ ਇਨਕਾਰ ਕੀਤਾ ਜਾ ਚੁੱਕਾ ਸੀ। ਹੁਣ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ ਉਗਰਾਹਾਂ ਨੂੰ 4 ਜਨਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/