Supreme Court ਦਾ ਔਰਤਾਂ ਦੇ ਹੱਕ ‘ਚ ਵੱਡਾ ਫੈਸਲਾ
– “ਬੱਚੇ ਨੂੰ ਗੋਦ ਲੈਣ ਵਾਲੀ ਮਾਂ ਵੀ Maternity Leave ਦੀ ਹੱਕਦਾਰ” – SC
ਨਵੀ ਦਿੱਲੀ, 17 ਮਾਰਚ 2026 (ਵਿਸ਼ਵ ਵਾਰਤਾ) – ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਗੋਦ ਲਏ ਬੱਚਿਆਂ ਦੀਆਂ ਮਾਵਾਂ ਲਈ 12 ਹਫ਼ਤਿਆਂ ਦੀ ਜਣੇਪਾ ਛੁੱਟੀ ਦਾ ਹੁਕਮ ਦਿੱਤਾ ਹੈ। ਅਦਾਲਤ ਦਾ ਮੰਨਣਾ ਹੈ ਕਿ ਗੋਦ ਲੈਣ ਵਾਲੀਆਂ ਮਾਵਾਂ ਨੂੰ ਵੀ ਬਰਾਬਰ ਅਧਿਕਾਰ ਹੋਣੇ ਚਾਹੀਦੇ ਹਨ।
ਆਪਣੇ ਫੈਸਲੇ ਵਿੱਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਤਿੰਨ ਮਹੀਨੇ ਅਤੇ ਉਸ ਤੋਂ ਵੱਧ ਉਮਰ ਦੇ ਬੱਚੇ ਨੂੰ ਗੋਦ ਲੈਣ ਵਾਲੀਆਂ ਮਾਵਾਂ ਨੂੰ ਵੀ ਮਾਤ੍ਰਤਾ ਛੁੱਟੀ (Maternity Leave) ਮਿਲੇਗੀ। ਪੁਰਾਣੇ ਨਿਯਮਾਂ ਅਨੁਸਾਰ ਸਿਰਫ਼ ਤਿੰਨ ਮਹੀਨੇ ਤੋਂ ਘੱਟ ਉਮਰ ਦੇ ਬੱਚੇ ਨੂੰ ਗੋਦ ਲੈਣ ‘ਤੇ ਹੀ 12 ਹਫ਼ਤਿਆਂ ਦੀ ਮਾਤ੍ਰਤਾ ਛੁੱਟੀ ਮਿਲਦੀ ਸੀ।
ਸਿਖਰਲੀ ਅਦਾਲਤ ਨੇ ਮੰਗਲਵਾਰ ਨੂੰ ਅਹਿਮ ਫੈਸਲਾ ਸੁਣਾਉਂਦੇ ਹੋਏ ਸਮਾਜਿਕ ਸੁਰੱਖਿਆ ਕੋਡ, 2020 ਦੀ ਧਾਰਾ 60(4) ਦੀ ਉਸ ਵਿਵਸਥਾ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜਿਸ ਵਿੱਚ ਗੋਦ ਲੈਣ ਵਾਲੀ ਮਾਂ ਨੂੰ ਮਾਤ੍ਰਤਾ ਲਾਭ ਸਿਰਫ਼ ਉਦੋਂ ਹੀ ਦੇਣ ਦੀ ਗੱਲ ਕਹੀ ਗਈ ਸੀ ਜਦੋਂ ਬੱਚਾ ਤਿੰਨ ਮਹੀਨੇ ਤੋਂ ਘੱਟ ਉਮਰ ਦਾ ਹੋਵੇ। ਅਦਾਲਤ ਨੇ ਸਾਫ਼ ਕਰ ਦਿੱਤਾ ਕਿ ਗੋਦ ਲੈਣ ਵਾਲੀ ਮਾਂ ਨੂੰ ਬੱਚੇ ਦੀ ਉਮਰ ਦੀ ਪਰਵਾਹ ਕੀਤੇ ਬਿਨਾਂ 12 ਹਫ਼ਤਿਆਂ ਦੀ ਮਾਤ੍ਰਤਾ ਛੁੱਟੀ ਮਿਲਣੀ ਚਾਹੀਦੀ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਕਿਸੇ ਵੀ ਉਮਰ ਦੇ ਬੱਚੇ ਨੂੰ ਗੋਦ ਲੈਣ ਵਾਲੀ ਮਹਿਲਾ ਨੂੰ 12 ਹਫ਼ਤਿਆਂ ਦੀ ਛੁੱਟੀ ਮਿਲੇਗੀ। ਅਦਾਲਤ ਅਨੁਸਾਰ, ਸਿਰਫ਼ 3 ਮਹੀਨੇ ਤੋਂ ਘੱਟ ਉਮਰ ਦੇ ਬੱਚੇ ਨੂੰ ਗੋਦ ਲੈਣ ‘ਤੇ ਹੀ ਛੁੱਟੀ ਦੇਣਾ ਗਲਤ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























